All Latest NewsNews FlashPunjab News

ਪਠਾਨਕੋਟ: DEO ਸੈਕੰਡਰੀ ਅਤੇ DEO ਐਲੀਮੈਂਟਰੀ ਵੱਲੋਂ ਪਰਖ ਰਾਸ਼ਟਰੀ ਸਰਵੇਖਣ 2024 ਨੂੰ ਲੈ ਕੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ, ਏਡਿਡ, ਮਾਨਤਾ ਪ੍ਰਾਪਤ, ਸੈਂਟਰਲ ਅਤੇ ਆਈਸੀਐਸਈ ਸਕੂਲਾਂ ਦੇ ਮੁਖੀਆਂ ਨਾਲ ਕੀਤੀ ਗਈ ਮੀਟਿੰਗ

 

ਮੀਟਿੰਗ ਦਾ ਮੁੱਖ ਮੰਤਵ ਪਰਖ ਰਾਸ਼ਟਰੀ ਸਰਵੇਖਣ 2024 ਦੀ ਪ੍ਰੇਕਟਿਸ ਲਈ ਭੇਜੀ ਜਾ ਰਹੀ ਸਿੱਖਿਆ ਸਮਗਰੀ ਦੀ ਵਰਤੋਂ ਦੀ ਜਾਣਕਾਰੀ ਦੇਣਾ :- ਰਾਜੇਸ਼ ਕੁਮਾਰ।

ਪਰਖ ਰਾਸ਼ਟਰੀ ਸਰਵੇਖਣ 2024 ਬੱਚਿਆਂ ਨੂੰ ਭਵਿੱਖ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਕਰਦਾ ਹੈ ਤਿਆਰ:- ਕਮਲਦੀਪ ਕੌਰ।

4 ਦਸੰਬਰ 2024 ਨੂੰ ਹੋਣ ਵਾਲੇ ਪਰਖ ਰਾਸ਼ਟਰੀ ਸਰਵੇਖਣ ਦੀ ਮੀਟਿੰਗ ਦੌਰਾਨ 112 ਪ੍ਰਾਈਵੇਟ, ਏਡਿਡ, ਮਾਨਤਾ ਪ੍ਰਾਪਤ, ਸੈਂਟਰਲ ਅਤੇ ਆਈਸੀਐਸਈ ਸਕੂਲਾਂ ਦੇ ਮੁਖੀਆਂ ਨੇ ਲਿਆ ਭਾਗ:- ਡੀਜੀ ਸਿੰਘ।

ਪੰਜਾਬ ਨੈੱਟਵਰਕ, ਪਠਾਨਕੋਟ

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਪ੍ਰਾਈਵੇਟ, ਏਡਿਡ, ਮਾਨਤਾ ਪ੍ਰਾਪਤ, ਸੈਂਟਰਲ ਅਤੇ ਆਈਸੀਐਸਈ ਸਕੂਲਾਂ ਦੇ ਮੁਖੀਆਂ ਨਾਲ ਪਰਖ ਰਾਸ਼ਟਰੀ ਸਰਵੇਖਣ 2024 ਲਈ ਭੇਜੀ ਜਾ ਰਹੀ ਸਿੱਖਿਆ ਸਮਗਰੀ ਦੇ ਉਚਿੱਤ ਪ੍ਰਯੋਗ ਨੂੰ ਲੈਕੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਅਮਨਦੀਪ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਵੀ ਸਕੂਲ ਮੁਖੀਆਂ ਨੂੰ ਪਰਖ ਰਾਸ਼ਟਰੀ ਸਰਵੇਖਣ 2024 ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਕਿਹਾ ਕਿ ਸਿਖਲਾਈ ਮੀਟਿੰਗ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣਾ ਅਤੇ ਵਿਦਿਆਰਥੀਆਂ ਵਿੱਚ ਕੰਪੀਟੈਂਸੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਨਾਲ ਅਧਿਆਪਕ ਵਿਦਿਆਰਥੀਆਂ ਦੇ ਕਮਜ਼ੋਰ ਪੱਖਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਲਈ ਲੋੜੀਂਦੇ ਕਦਮ ਚੁੱਕਣਗੇ।

ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਮੀਟਿੰਗ ਦੌਰਾਨ ਪ੍ਰਾਪਤ ਕੀਤੀ ਗਈ ਸਿਖਲਾਈ ਨੂੰ ਆਪਣੇ ਆਪਣੇ ਸਕੂਲਾਂ ਵਿੱਚ ਹੂਬਹੂ ਲਾਗੂ ਕਰਨ ਤਾਂ ਜੋ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਸੁਧਾਰ ਆ ਸਕੇ। ਉਨ੍ਹਾਂ ਪਰਖ ਰਾਸ਼ਟਰੀ ਸਰਵੇਖਣ 2024 ਲਈ ਸਿੱਖਿਆ ਮੰਤਰਾਲੇ ਵੱਲੋਂ ਭੇਜੀਆਂ ਜਾ ਰਹੀਆਂ ਪ੍ਰੇਕਟਿਸ ਸੀਟਾਂ ਅਤੇ ਟੈਸਟ ਕਰਵਾਉਣ ਲਈ ਸਕੂਲ ਮੁਖੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਰਖ ਰਾਸ਼ਟਰੀ ਸਰਵੇਖਣ 2024 ਅਧੀਨ ਭੇਜੀਆਂ ਜਾ ਰਹੀਆਂ ਪ੍ਰੇਕਟਿਸ ਸੀਟਾਂ ਅਤੇ ਸਮਗਰੀ ਬੱਚਿਆਂ ਨੂੰ ਭਵਿੱਖ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਦੀਆਂ ਹਨ।

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਅਮਨਦੀਪ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਪਰਖ ਰਾਸ਼ਟਰੀ ਸਰਵੇਖਣ ਅਧੀਨ ਭੇਜੀ ਜਾ ਰਹੀ ਸਮਗਰੀ ਗੁਣਾਤਮਕ ਸਿੱਖਿਆ ਦਾ ਆਧਾਰ ਹੈ। ਇਸ ਨਾਲ ਬੱਚਿਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੀ ਪ੍ਰਮੁੱਖਤਾ ਸਿੱਖਿਆ ਦੀ ਗੁਣਵੱਤਾ ਵਿੱਚ ਵਾਧਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ ਹੈ ਕਿ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ਪਰਖ ਰਾਸ਼ਟਰੀ ਸਰਵੇਖਣ ( ਕੰਪੀਟੈਂਸੀ ਇਨਹੈਂਸਮੈਂਟ ਪਲਾਨ) ਨੂੰ ਕਾਮਯਾਬ ਕਰਨ ਲਈ ਸਾਰੇ ਰਲ-ਮਿਲਕੇ ਹਮਲਾ ਮਾਰੀਏ ਅਤੇ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰੀਏ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 112 ਪ੍ਰਾਈਵੇਟ, ਏਡਿਡ, ਮਾਨਤਾ ਪ੍ਰਾਪਤ, ਸੈਂਟਰਲ ਅਤੇ ਆਈਸੀਐਸਈ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ 4 ਦਸੰਬਰ 2024 ਨੂੰ ਹੋਣ ਵਾਲੇ ਪਰਖ ਰਾਸ਼ਟਰੀ ਸਰਵੇਖਣ ਸਬੰਧੀ ਇੱਕ ਰੋਜ਼ਾ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਜ਼ੋ ਉਨ੍ਹਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਹੋ ਸਕੇ ਅਤੇ ਵਿਭਾਗ ਵੱਲੋਂ ਇਸ ਸਰਵੇਖਣ ਦੀ ਤਿਆਰੀ ਲਈ ਭੇਜੀ ਜਾ ਰਹੀ ਸਮਗਰੀ ਹਰ ਵਿਦਿਆਰਥੀ ਤੱਕ ਪਹੁੰਚ ਅਤੇ ਵਿਦਿਆਰਥੀ ਇਸ ਸਮਗਰੀ ਦਾ ਲਾਭ ਲੈ ਸਕਣ।

ਇਸ ਮੌਕੇ ਮੁਨੀਸ਼ ਗੁਪਤਾ ਜ਼ਿਲ੍ਹਾ ਐਮਆਈਐਸ ਕੋਆਰਡੀਨੇਟਰ, ਸੰਜੀਵ ਸ਼ਰਮਾਂ ਬੀਆਰਸੀ ਸੈਕੰਡਰੀ, ਵਨੀਤ ਮਹਾਜਨ ਬੀਆਰਸੀ ਐਲੀਮੈਂਟਰੀ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *