All Latest NewsNews FlashPunjab News

ਪੰਜਾਬ ‘ਚ ਵੱਡੀ ਵਾਰਦਾਤ! ਹਸਪਤਾਲ ‘ਚ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ

 

ਪੰਜਾਬ ਨੈੱਟਵਰਕ, ਹੁਸ਼ਿਆਰਪੁਰ

ਕਰਵਾ ਚੌਥ ਦੀ ਰਾਤ ਪਿਓ-ਪੁੱਤ ਦਾ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਹੁਸ਼ਿਆਰਪੁਰ ਦੇ ਪਿੰਡ ਚੱਕੋਵਾਲ ਬ੍ਰਾਹਮਣਾ ਦੀ ਦੱਸੀ ਜਾ ਰਹੀ ਹੈ, ਜਿਥੇ ਕੁੱਝ ਅਣਪਛਾਤੇ ਬੰਦਿਆਂ ਨੇ ਇਕ ਪਰਿਵਾਰ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਇਸ ਵਾਰਦਾਤ ਵਿਚ ਪਿਓ-ਪੁੱਤ ਦੀ ਮੌਤ ਹੋ ਗਈ, ਜਦੋਂਕਿ ਦੋ ਬੱਚੇ ਇਸ ਵਾਰਦਾਤ ਵਿਚ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਅਮਰਜੀਤ ਵਾਸੀ ਤਲਵੰਡੀ ਰਾਈਆਂ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ, ਅਮਰਜੀਤ ਸਿੰਘ ਅਤੇ ਕਸ਼ਮੀਰ ਸਿੰਘ ਹਸਪਤਾਲ ਵਿੱਚ ਹਾਲ-ਚਾਲ ਜਾਨਣ ਵਾਸਤੇ ਆਹੇ ਸਨ ਤਾਂ, ਇਸੇ ਦੌਰਾਨ ਹੀ ਕੁੱਝ ਅਣਪਛਾਤੇ ਬੰਦੇ ਆਏ ਅਤੇ ਉਨ੍ਹਾਂ ਨੇ ਅਮਰਜੀਤ ਤੇ ਕਸ਼ਮੀਰ ਨੂੰ ਗੋਲੀਆਂ ਮਾਰ ਦਿੱਤੀਆਂ।

ਦੂਜੇ ਪਾਸੇ, ਪੁਲਿਸ ਦੇ ਵਲੋਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *