ਸੁਪਰੀਮ ਕੋਰਟ ਦਾ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ, ਕਿਹਾ, ਨੌਕਰੀ ’ਚ ਤਰੱਕੀ ਅਧਿਕਾਰ ਨਹੀਂ
ਨਵੀਂ ਦਿੱਲੀ
ਦੇਸ਼ ਦੀ ਸਰਵ ਉਚ ਅਦਾਲਤ ਵੱਲੋਂ ਸੁਣਾਏ ਗਏ ਇਕ ਫੈਸਲੇ ਵਿੱਚ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਤਰੱਕੀ ਅਧਿਕਾਰ ਨਹੀਂ ਹੈ।
ਅਦਾਲਤ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਤਰੱਕੀ ਦੇਣ ਦੇ ਮਾਪਦੰਡਾਂ ਦਾ ਸੰਵਿਧਾਨ ਵਿੱਚ ਕਿਤੇ ਵੀ ਕੋਈ ਜ਼ਿਕਰ ਨਹੀਂ ਹੈ। ਅਦਾਲਤ ਨੇ ਕਿਹਾ ਕਿ ਸਰਕਾਰ ਅਤੇ ਕਾਰਜਪਾਲਿਕਾ ਤਰੱਕੀ ਦੇ ਮਾਪਦੰਡਾਂ ਨੂੰ ਤੈਅ ਕਰਨ ਲਈ ਆਜ਼ਾਦ ਹਨ।
ਮੁੱਖ ਜੱਜ ਡੀ ਵਾਈ ਚੰਦਰਚੂੜ, ਜੱਜ ਜੇ ਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਆਪਣੇ ਫੈਸਲਾ ਵਿੱਚ ਕਿਹਾ, ‘ਭਾਰਤ ਵਿੱਚ ਕੋਈ ਵੀ ਸਰਕਾਰੀ ਕਰਮਚਾਰੀ ਤਰੱਕੀ ਨੂੰ ਆਪਣਾ ਅਧਿਕਾਰ ਨਹੀਂ ਮੰਨ ਸਕਦਾ, ਕਿਉਂਕਿ ਸੰਵਿਧਾਨ ਵਿੱਚ ਇਸਦਾ ਕੋਈ ਵੀ ਨਿਯਮ ਨਿਰਧਾਰਤ ਨਹੀਂ ਕੀਤਾ ਗਿਆ।
ਸੁਪਰੀਮ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਨਿਆਂਪਾਲਿਕਾ ਇਹ ਤੈਅ ਕਰਨ ਲਈ ਸਮੀਖਿਆ ਨਹੀਂ ਕਰ ਸਕਦੀ ਕਿ ਤਰੱਕੀ ਲਈ ਅਪਣਾਈ ਗਈ ਨੀਤੀ ਸਰਵਸ੍ਰੇਠ ਉਮੀਦਵਾਰਾਂ ਦੀ ਚੋਣ ਲਈ ਯੋਗ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ ਗੁਜਰਾਤ ਵਿੱਚ ਜ਼ਿਲ੍ਹਾ ਜੱਜਾਂ ਦੀ ਚੋਣ ਉਤੇ ਵਿਵਾਦ ਦਾ ਫੈਸਲਾ ਸੁਣਾਉਂਦੇ ਹੋਏ ਇਹ ਗੱਲ ਕਹੀ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google New s/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)