Haryana: ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ‘ਚ 3% ਵਾਧਾ!
ਪੰਜਾਬ ਨੈੱਟਵਰਕ, ਚੰਡੀਗੜ੍ਹ
ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹਰਿਆਣਾ ਸਰਕਾਰ ਨੇ ਦੀਵਾਲੀ ਦੇ ਮੌਕੇ ‘ਤੇ ਤੋਹਫਾ ਦਿੱਤਾ ਹੈ। ਸੂਬਾ ਸਰਕਾਰ ਨੇ ਮਹਿੰਗਾਈ ਭੱਤੇ (DA) ਵਿੱਚ 3% ਵਾਧੇ ਦਾ ਐਲਾਨ ਕੀਤਾ ਹੈ।
ਹੁਣ ਮੁਲਾਜ਼ਮਾਂ ਨੂੰ 50% ਦੀ ਬਜਾਏ 53% ਮਹਿੰਗਾਈ ਭੱਤਾ ਮਿਲੇਗਾ।
ਇਹ ਵਾਧਾ 1 ਜੁਲਾਈ 2024 ਤੋਂ ਲਾਗੂ ਹੋਵੇਗਾ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਦੇ ਇਸ ਫੈਸਲੇ ਨਾਲ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।