All Latest NewsNews FlashPoliticsPunjab NewsTOP STORIES

ਵੱਡੀ ਖ਼ਬਰ: ਫਿਰੋਜ਼ਪੁਰ ਤੋਂ BSP ਉਮੀਦਵਾਰ ਸੁਰਿੰਦਰ ਕੰਬੋਜ ਵਿਰੁੱਧ FIR ਦਰਜ

 

ਪੰਜਾਬ ਨੈੱਟਵਰਕ, ਫਿਰੋਜ਼ਪੁਰ

ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਦੇ ਵਿਰੁੱਧ ਪੁਲਿਸ ਦੇ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਸੁਰਿੰਦਰ ਕੰਬੋਜ ਤੇ ਦੋਸ਼ ਹੈ ਕਿ, ਉਸਨੇ ਵੋਟ ਪਾਉਣ ਸਮੇਂ ਵੀਡੀਓ ਬਣਾਈ ਅਤੇ ਬਾਅਦ ਵਿਚ ਉਸ ਨੂੰ ਕਥਿਤ ਤੌਰ ਤੇ ਵਾਇਰਲ ਕਰ ਦਿੱਤਾ। ਜਿਸ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਪ੍ਰਸਾਸ਼ਨ ਨੇ ਹਰਕਤ ਵਿਚ ਆਉਂਦਿਆਂ ਹੋਇਆ ਸੁਰਿੰਦਰ ਕੰਬੋਜ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ-10 ਦੇ ਡੀ.ਈ.ਓ-ਕਮ-ਡੀ.ਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਸ ਹਲਕੇ ਤੋਂ ਬਸਪਾ ਦੀ ਟਿਕਟ ‘ਤੇ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਕੰਬੋਜ ਨੇ ਵੋਟ ਪੋਲਿੰਗ ਵੇਲੇ ਦੀ ਵੀਡੀਓ ਬਣਾ ਕੇ ਵਾਇਰਲ ਕੀਤੀ ਹੈ।

ਵੀਡੀਓ ਸਾਹਮਣੇ ਆਉਣ ਮਗਰੋਂ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਗੁਰੂਹਰਸਹਾਏ ਵਿਖੇ 171 ਐਫ ਆਈ.ਪੀ.ਸੀ., 126 ਅਤੇ 132 ਆਰ.ਪੀ. ਐਕਟ 1951 ਤਹਿਤ 1 ਜੂਨ 2024 ਨੂੰ ਮੁਕੱਦਮਾ ਨੰ: 98 ਦਰਜ ਕੀਤਾ ਗਿਆ ਹੈ।

ਡੀਸੀ ਨੇ ਸਾਰੇ ਉਮੀਦਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਸੰਵਿਧਾਨ ਦੀ ਉਲੰਘਣਾ ਨਾ ਕਰਨ ਅਤੇ ਇਸ ਵਿੱਚ ਵੀ ਕਾਨੂੰਨ ਅਨੁਸਾਰ ਕਾਰਵਾਈ ਕਰਨੀ ਪਵੇਗੀ। ਉਮੀਦ ਹੈ ਕਿ ਸਾਰੇ ਉਮੀਦਵਾਰ ਚੋਣਾਂ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਨਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google New s/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

Leave a Reply

Your email address will not be published. Required fields are marked *