All Latest NewsNews FlashPunjab News

Good News: ਪੰਜਾਬ ਸਰਕਾਰ ਵੱਲੋਂ ਸਾਰੇ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਤਨਖ਼ਾਹ ਜਾਰੀ ਕਰਨ ਦੇ ਹੁਕਮ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਦੇ ਵੱਲੋਂ ਅੱਜ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਤਨਖ਼ਾਹ ਜਾਰੀ ਕਰਨ ਦਾ ਹੁਕਮ ਦਿੱਤੇ ਗਏ ਹਨ। ਸਰਕਾਰੀ ਹੁਕਮਾਂ ਮੁਤਾਬਿਕ, ਸੂਬੇ ਅੰਦਰ 31 ਅਕਤੂਬਰ ਨੂੰ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।

ਇਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਅਕਤੂਬਰ 2024 ਦੀਆਂ ਤਨਖ਼ਾਹਾਂ ਮਿਤੀ 30 ਅਕਤੂਬਰ 2024 ਨੂੰ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਸਰਕਾਰ ਨੇ ਆਪਣੇ ਹੁਕਮਾਂ ਵਿਚ ਇਹ ਵੀ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ, ਮੁਲਾਜ਼ਮਾਂ ਨੂੰ ਅਕਤੂਬਰ 2024 ਦੀਆਂ ਤਨਖ਼ਾਹਾਂ ਮਿਤੀ 30 ਅਕਤੂਬਰ 2024 ਨੂੰ ਜਾਰੀ ਕਰਨ ਦੇ ਸਬੰਧ ਵਿਚ ਲੋੜੀਂਦੇ ਬਿੱਲ ਤੁਰੰਤ ਸਮੇਂ ਸਿਰ ਸਬੰਧਤ ਖ਼ਜ਼ਾਨਾ ਦਫ਼ਤਰਾਂ ਵਿਚ ਪੇਸ਼ ਕੀਤੇ ਜਾਣ।

 

Leave a Reply

Your email address will not be published. Required fields are marked *