ਸਰਕਾਰੀ ਸਕੂਲ ਦੇ ਅਧਿਆਪਕਾਂ ਨੂੰ ਨੋਟਿਸ ਕੱਢਣ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਖ਼ਤ ਨਿਖੇਧੀ
ਸਰਕਾਰੀ ਪ੍ਰਾਇਮਰੀ ਸਕੂਲ ਗੋਦਾਰਾ ਦੇ ਅਧਿਆਪਕਾ ਨੂੰ ਨੋਟਿਸ ਕੱਢਣ ਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਖ਼ਤ ਨਿਖੇਧੀ
ਸੁਪਰ ਵੀ ਆਈ ਪੀ ਕਲਚਰ ਵੱਲ ਤੁਰ ਪਈ ਹੈ ਸਰਕਾਰ:- ਜਸਵਿੰਦਰ ਸਿੰਘ ਸਮਾਣਾ
ਪੰਜਾਬ ਨੈੱਟਵਰਕ, ਪਟਿਆਲਾ:
ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋ ਸਰਕਾਰੀ ਪ੍ਰਾਇਮਰੀ ਸਕੂਲ ਗੋਦਾਰਾ ਦੇ ਅਧਿਆਪਕਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਨੋਟਿਸ ਵਿੱਚ ਅਧਿਆਪਕਾਂ ਤੇ ਇੱਕ ਸਥਾਨਕ ਵਿਧਾਇਕ ਵਲੋ ਸਕੂਲ ਦੀ ਅਚਨਚੇਤ ਚੈਕਿੰਗ ਦੌਰਾਨ ਵੀ ਆਈ ਪੀ ਟ੍ਰੀਟਮੈਂਟ ਨਾ ਮਿਲਣ ਤੇ ਸ਼ਿਕਾਇਤ ਕੀਤੀ ਗਈ ਸੀ।
ਆਗੂਆਂ ਨੇ ਕਿਹਾ ਕਿ ਵੀ ਆਈ ਪੀ ਕਲਚਰ ਦਾ ਵਿਰੋਧ ਕਰਕੇ ਸਤਾ ਵਿੱਚ ਆਈ ਸਰਕਾਰ ਦੇ ਵਿਧਾਇਕ ਤੇ ਮੰਤਰੀ ਹੁਣ ਆਪ ਸੁਪਰ ਵੀ ਆਈ ਪੀ ਕਲਚਰ ਦਾ ਸ਼ਿਕਾਰ ਹੋ ਗਏ ਹਨ ਤੇ ਸਕੂਲਾਂ ਤੇ ਹੋਰ ਸੰਸਥਾਨਾਂ ਵਿੱਚ ਵੀ ਆਈ ਪੀ ਟ੍ਰੀਟਮੈਂਟ ਭਾਲਦੇ ਹਨ। ਉਹਨਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕਾਂ ਦਾ ਕੰਮ ਬੱਚਿਆਂ ਨੂੰ ਸਿੱਖਿਆ ਦੇਣਾ ਹੈ ਨਾ ਕਿ ਕਿਸੇ ਦੇ ਸਵਾਗਤ ਲਈ ਸੜਕ ਤੇ ਖੜਨਾ।
ਉਹਨਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਕਿਸੇ ਵੀ ਅਧਿਆਪਕ ਤੇ ਕੋਈ ਕਾਰਵਾਈ ਕੀਤੀ ਗਈ ਤਾਂ ਤਾਂ ਬਾਕੀ ਆਧਿਆਪਕ ਜਥੇਬੰਦੀਆਂ ਨੂੰ ਨਾਲ ਲੈਕੇ ਸੰਘਰਸ਼ ਕੀਤਾ ਜਾਵੇਗਾ।
ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਸਾਥੀ ਮੌਜੂਦ ਰਹੇ।