ਵੱਡੀ ਖ਼ਬਰ: ਪੰਜਾਬ ‘ਚ ਰਜਿਸਟਰੀਆਂ ‘ਚ NOC ਦੀ ਸ਼ਰਤ ਖ਼ਤਮ ਕਰਨ ਵਾਲੇ ਬਿੱਲ ਨੂੰ ਰਾਜਪਾਲ ਵੱਲੋਂ ਮਨਜ਼ੂਰੀ, ਬਣਿਆ ਨਵਾਂ ਕਾਨੂੰਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਅੰਦਰ ਰਜਿਸਟਰੀਆਂ ਵਿੱਚ ਐਨਓਸੀ ਦੀ ਸ਼ਰਤ ਖ਼ਤਮ ਕਰਨ ਵਾਲਾ ਬਿੱਲ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਮਨਜ਼ੂਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਇਹ ਹੈ ਕਿ, ਪੰਜਾਬ ਵਿਚ ਹੁਣ ਇਸਦਾ ਨਵਾਂ ਕਾਨੂੰਨ ਬਣ ਗਿਆ ਹੈ। ਰਾਜਪਾਲ ਨੇ ਕੱਚੀਆਂ ਕਲੋਨੀਆਂ ਦੀ ਐਨਓਸੀ ਸਬੰਧੀ ਕਾਨੂੰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਐਨਓਸੀ ਕਾਨੂੰਨ ਦੇ ਪਾਸ ਹੋਣ ਨਾਲ ਲੋਕਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਬੁਨਿਆਦੀ ਸਹੂਲਤਾਂ ਮਿਲਣਗੀਆਂ।