All Latest NewsGeneralNews FlashPunjab NewsTop BreakingTOP STORIES

AAP ਵਿਧਾਇਕ ਦੀ ਦਾਦਗਿਰੀ ‘ਤੇ ਸਪੀਕਰ ਕੁਲਤਾਰ ਸੰਧਵਾਂ ਨੇ ਲਾਈ ਲਗਾਮ! ਪੰਜਾਬ ਨੈੱਟਵਰਕ ਦੀ ਖ਼ਬਰ ਮਗਰੋਂ ਸਪੀਕਰ ਨੇ ਪੱਤਰ ਵਾਪਸ ਲੈਂਦਿਆਂ ਅਫ਼ਸਰਾਂ ਨੂੰ ਲਾਈ ਫ਼ਟਕਾਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪਿਛਲੇ ਦਿਨੀਂ AAP ਵਿਧਾਇਕ ਅਮੋਲਕ ਸਿੰਘ ਦੇ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗੋਦਾਰਾ, ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਖਿਲਾਫ਼ ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੂੰ ਸ਼ਿਕਾਇਤ ਦਰਜ ਕਰਵਾ ਕੇ, ਕਾਰਵਾਈ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸਪੀਕਰ ਵੱਲੋਂ ਬੀਤੇ ਦਿਨ ਅਧਿਆਪਕਾਂ ਨੂੰ ਆਪਣੇ ਦਫ਼ਤਰ ਬੁਲਾ ਕੇ ਸਪੱਸ਼ਟੀਕਰਨ ਮੰਗਿਆ ਸੀ।

ਜਿਵੇਂ ਹੀ ਉਕਤ ਪੱਤਰ ਵਾਇਰਲ ਹੋਇਆ ਤਾਂ, ਪੰਜਾਬ ਨੈੱਟਵਰਕ ਵੱਲੋਂ ਘੋਖ਼ ਪੜਤਾਲ ਕਰਨ ਖ਼ਬਰ ਨੂੰ ਪ੍ਰਮੁੱਖਤਾ ਦੇ ਨਾਲ ਛਾਪਿਆ ਸੀ। ਜਿਸ ਤੋਂ ਬਾਅਦ ਕੁੱਝ ਸਰਕਾਰੀ ਫੀਲਿਆਂ ਨੇ ਸਾਡੀ ਅਲੋਚਨਾ ਵੀ ਕੀਤੀ ਸੀ ਅਤੇ ਆਪ ਵਿਧਾਇਕ ਦੇ ਹੱਕ ਵਿੱਚ ਖੜ੍ਹ ਕੇ, ਅਸਿੱਧੇ ਢੰਗ ਨਾਲ ਸਪੋਰਟ ਕੀਤੀ ਸੀ।

ਪੰਜਾਬ ਨੈੱਟਵਰਕ ਦੀ ਖ਼ਬਰ ਵਾਇਰਲ ਹੋਣ ਮਗਰੋਂ, ਅੱਜ ਸਪੀਕਰ ਸੰਧਵਾਂ ਨੇ ਉਕਤ ਪੱਤਰ ਨੂੰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਸਮਾਜ ਦਾ ਧੁਰਾ ਹੁੰਦੇ ਹਨ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ-ਪੰਜਾਬ ‘ਚ AAP ਦੀ ਦਾਦਾਗਿਰੀ! ਸਕੂਲ ਅਧਿਆਪਕਾਂ ਵਲੋਂ ” MLA ਦੀ ਆਓ ਭਗਤ” ਨਾ ਕਰਨ ‘ਤੇ ਸਪੀਕਰ ਨੂੰ ਕੀਤੀ ਸ਼ਿਕਾਇਤ…! ਡੀਟੀਐੱਫ ਨੇ ਸਖ਼ਤ ਨੋਟਿਸ ਲੈਂਦਿਆਂ ਕੀਤੀ ਨਿਖੇਧੀ

ਆਪਣੇ ਜਾਰੀ ਕੀਤੇ ਗਏ ਬਿਆਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਅਸੈਂਬਲੀ ਕਮੇਟੀ, ਜੋ ਸੰਧਵਾਂ ਦੀ ਨਿਗਰਾਨੀ ਹੇਠ ਹੈ, ਵਿਸ਼ੇਸ਼ ਅਧਿਕਾਰਾਂ ਦੀ ਕਥਿਤ ਉਲੰਘਣਾ ਦੀ ਜਾਂਚ ਤੇ ਤਫ਼ਤੀਸ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਕਮੇਟੀ ਦੇ ਕਾਰਜਾਂ ਵਿੱਚ ਸਦਨ , ਇਸਦੀਆਂ ਕਮੇਟੀਆਂ ਅਤੇ ਮੈਂਬਰਾਂ ਦੀ ਆਜ਼ਾਦੀ, ਅਧਿਕਾਰ ਅਤੇ ਪ੍ਰਤਿਸ਼ਠਾ ਦੀ ਰਾਖੀ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ- ਵਿੱਦਿਆ ਦੇ ਮੰਦਰਾਂ ‘ਚ ‘ਨੇਤਾ ਜੀ’ ਦੀ ਧੌਂਸ-ਗਿਰੀ

ਇਸ ਦੌਰਾਨ, ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਬਾਰੇ ਸ਼ਿਕਾਇਤ ਸਬੰਧੀ ਆਪਣਾ ਪੱਤਰ ਨੰਬਰ 541 ਮਿਤੀ: 18 ਅਕਤੂਬਰ, 2024 ਵਾਪਸ ਲੈ ਲਿਆ ਹੈ। ਇਹ ਪੱਤਰ 22 ਅਕਤੂਬਰ, 2024 ਨੂੰ ਵਾਪਸ ਲੈ ਲਿਆ ਗਿਆ ਸੀ।

ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਬੁਲਾਰੇ ਅਨੁਸਾਰ ਜੈਤੋਂ ਦੇ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਆਮ ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਦਾਰਾ, ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਨੂੰ ਪੱਤਰ ਭੇਜ ਕੇ ਇਸ ਮਾਮਲੇ ’ਤੇ ਸਪੱਸ਼ਟੀਕਰਨ ਮੰਗਿਆ ਸੀ।

ਸਪੀਕਰ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੂੰ ਫ਼ਟਕਾਰ ਲਗਾਈ ਅਤੇ ਪੱਤਰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਸਮਾਜ ਦਾ ਧੁਰਾ ਹੁੰਦੇ ਹਨ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

 

Leave a Reply

Your email address will not be published. Required fields are marked *