Punjab News: ਸਿਹਤ ਕਾਮਿਆਂ ਵੱਲੋਂ ਜਿਮਨੀ ਚੋਣਾਂ ‘ਚ ਪੰਜਾਬ ਸਰਕਾਰ ਨੂੰ “ਪੋਲ-ਖੋਲ ਟੀਕਾ” ਲਾਉਣ ਦਾ ਐਲਾਨ!

All Latest NewsNews FlashPunjab News

 

ਐਨ.ਐਚ.ਐਮ ਇੰ. ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਵਿਰੁੱਧ 09 ਨਵੰਬਰ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਪੋਲ ਖੋਲ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ

ਸ਼ਹਿਰ ਦੇ ਬਜਾਰਾਂ ਵਿੱਚ ਹਜ਼ਾਰਾਂ ਪਰਚੇ ਵੰਡ ਕੇ ਸਰਕਾਰ ਦੀ ਵਾਅਦਾ ਖਿਲਾਫ਼ੀ ਦਾ ਕੀਤਾ ਜਾਵੇਗਾ ਪਰਦਾਫਾਸ਼

ਹੁਣ ਤੱਕ ਮੌਜੂਦਾ ਸਰਕਾਰ ਹੋਈਆਂ 25 ਮੀਟਿੰਗਾਂ ਸਿਰਫ਼ ਲਾਰੇਬਾਜੀ ਸਾਬਿਤ ਹੋਈਆਂ

ਪੰਜਾਬ ਨੈੱਟਵਰਕ, ਪਟਿਆਲਾ

ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਪਿਛਲੇ 18 ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ਉੱਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾਮੈਡੀਕਲ ਸਟਾਫ਼ ਅਤੇ ਦਫਤਰੀ ਸਟਾਫ਼ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ।

ਪਿਛਲੇ ਦਿਨੀਂ ਐਨ.ਐਚ.ਐਮ ਇੰ. ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਵਰਚੂਅਲ ਮੀਟਿੰਗ ਹੋਈ, ਇਸ ਮੀਟਿੰਗ ਵਿਚ ਸੂਬਾਈ ਆਗੂਆਂ ਵੱਲੋਂ ਪੰਜਾਬ ਸਰਕਾਰ ਤੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਲਗਪਗ ਢਾਈ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ, ਜਿਸ ਕਰਕੇ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਸ ਮੌਕੇ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਨਵੰਬਰ ਮਹੀਨੇ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਉਪ ਚੋਣਾਂ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਹੋਏ ਪੋਲ ਖੋਲ ਰੈਲੀਆਂ ਕਰਕੇ ਪਰਚੇ ਵੰਡੇ ਜਾਣਗੇ।ਵਿਰੋਧ ਪ੍ਰਦਰਸ਼ਨਾਂ ਦੀ ਲੜੀ ਦੇ ਪਹਿਲੇ ਪੜਾਅ ਤੇ ਮਿਤੀ 09-11-2024 ਨੂੰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਪੋਲ ਖੋਲ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ।

ਇਹ ਜਾਣਕਾਰੀ ਐਨ.ਐਚ.ਐਮ ਇੰਪਲਾਇਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਵਾਹਿਦ ਮਾਲੇਰਕੋਟਲਾ ਨੇ ਦਿੱਤੀ। ਇਸ ਮੌਕੇ ਡਾ ਰਾਜ ਸੀਨੀਅਰ ਆਗੂ ਨੇ ਕਿਹਾ ਕਿ ਸਾਡੇ ਗੁਆਂਢੀ ਸੂਬੇ ਹਰਿਆਣਾ ਵੱਲੋਂ 2017 ਤੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਸਰਵਿਸ ਬਾਏ ਲਾਅਜ਼ ਬਣਾ ਕੇ ਰੈਗੂਲਰ ਪੇਅ ਸਕੇਲ, ਪੇਅ ਕਮਿਸ਼ਨ,ਡੀ.ਏ ਅਤੇ ਮੈਡੀਕਲ ਰੀਬਰਸਮੈਂਟ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਐਨ.ਐਚ.ਐਮ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਰੈਗੂਲਰਾਈਜੇਸ਼ਨ,ਹਰਿਆਣਾ ਦੀ ਤਰਜ ਤੇ ਬਾਏ ਲਾਅਜ਼ ਬਣਾ ਕੇ ਤਨਖਾਹਾਂ ਰਿਵਾਇਜ਼ ਕਰਨਾ,ਲਾਇਲਟੀ ਬੋਨਸ, ਹੈਲਥ ਇੰਸੋਰੈਂਸ਼, ਗ੍ਰੈਚਇਟੀ ਆਦਿ ਹਨ, ਇਸ ਮੌਕੇ ਡਾ ਕੁਲਵਿੰਦਰ ਸੀਨੀਅਰ ਆਗੂ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਦੀਆਂ ਜਾਇਜ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਕੇ ਬਣਦਾ ਮਾਣ ਸਨਮਾਨ ਬਹਾਲ ਕੀਤਾ ਜਾਵੇ।

ਇਸ ਮੌਕੇ ਦਿਨੇਸ਼ ਗਰਗ ਸੂਬਾਈ ਆਗੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਥਾਂ ਯੂਨੀਅਨ ਆਗੂਆਂ ਨਾਲ ਪੈਨਲ ਮੀਟਿੰਗਾਂ ਕਰਨ ਤੋਂ ਭੱਜਦੀ ਦਿਖਾਈ ਦੇ ਰਹੀ ਹੈ। ਜਿਸ ਕਰਕੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਲਵਲਿੰਦਰ , ਪਰਮਜੀਤ ਕੌਰ , ਹਰੀਸ਼ , ਮਨਪ੍ਰੀਤ ਕੌਰ , ਅਮਿਤ ਆਦਿ ਨੇ ਵੀ ਸੰਬੋਧਨ ਕੀਤਾ।

 

Media PBN Staff

Media PBN Staff

Leave a Reply

Your email address will not be published. Required fields are marked *