All Latest NewsNews FlashPunjab News

ਭਗਵੰਤ ਮਾਨ ਸਰਕਾਰ ਦੀ ਖੁੱਲੀ ਪੋਲ! ਸਲੈਕਟ ਹੋ ਚੁੱਕੇ ਈਟੀਟੀ 2364 ਬੇਰੁਜ਼ਗਾਰ ਅਧਿਆਪਕਾਂ ਨੂੰ ਨਹੀਂ ਕਰਵਾਏ ਸਟੇਸ਼ਨ ਅਲਾਟ

 

ਸਿੱਖਿਆ ਮੰਤਰੀ ਮੁਰਦਾਬਾਦ ਦੇ ਨਾਲ ਗੂੰਜੀਆਂ ਮੋਹਾਲੀ ਦੀਆਂ ਸੜਕਾਂ!

ਪੰਜਾਬ ਨੈਟਵਰਕ, ਚੰਡੀਗੜ੍ਹ

ਪਿਛਲੇ ਚਾਰ ਸਾਲਾਂ ਤੋਂ ਲਟਕਦੀਆਂ ਆ ਰਹੀਆਂ ਈਟੀਟੀ 2364 ਭਰਤੀ ਵਿੱਚ ਸਲੈਕਟ ਹੋ ਚੁੱਕੇ ਉਮੀਦਵਾਰਾਂ ਨੂੰ ਭਗਵੰਤ ਮਾਨ ਸਰਕਾਰ ਸਟੇਸ਼ਨ ਨਹੀਂ ਦੇ ਰਹੀ।

ਈਟੀਟੀ 2364 ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਉਹ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਿੱਖਿਆ ਮਾਡਲ ਦਾ ਦਿਖਾਵਾ ਕਰਨ ਵਾਲੀ ਮਾਨ ਸਰਕਾਰ ਅਧਿਆਪਕਾਂ ਨਾਲ ਕੁਝ ਮਜ਼ਾਕ ਕਰ ਰਹੀ ਹੈ।

ਦੂਜੇ ਪਾਸੇ ਇਹਨਾਂ ਈਟੀਟੀ 2364 ਬੇਰੁਜ਼ਗਾਰ ਅਧਿਆਪਕਾਂ ਨੇ ਪਿਛਲੇ ਦੋ ਮਹੀਨੇ ਤੋਂ ਡੀਪੀਆਈ ਦਫਤਰ ਵਿਖੇ ਧਰਨਾ ਲਗਾਇਆ ਸੀ, ਜਿਸ ਨੂੰ ਜਬਰਨ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਮੋਹਾਲੀ ਪੁਲਿਸ ਨੇ ਚੁਕਵਾ ਦਿੱਤਾ।

ਉਹਨਾਂ ਮੰਗ ਕੀਤੀ ਕਿ ਈਟੀਟੀ 2364 ਵਿੱਚ ਸਲੈਕਟ ਹੋ ਚੁੱਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਫੋਰਨ ਸਟੇਸ਼ਨ ਅਲਾਟ ਕਰਕੇ ਸਕੂਲਾਂ ਵਿੱਚ ਭੇਜਿਆ ਜਾਵੇ।

ਇੱਥੇ ਦੱਸਣਾ ਬਣਦਾ ਹੈ ਕਿ, ਇਸ ਮੌਕੇ ਵੱਡੀ ਗਿਣਤੀ ਵਿੱਚ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਨੇ ਜਿੱਥੇ ਡੀਪੀਆਈ ਦਫਤਰ ਸਾਹਮਣੇ ਫਿਰ ਤੋਂ ਧਰਨਾ ਲਾਇਆ ਉੱਥੇ ਹੀ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਅਤੇ ਕਿਹਾ ਕਿ ਇਹ ਸਰਕਾਰ ਨਿਕੰਮੀ ਹੋ ਚੁੱਕੀ ਹੈ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਤੋਂ ਭੱਜ ਰਹੀ ਹੈ।

ਉਹਨਾਂ ਕਿਹਾ ਕਿ ਜਿਹੜੇ ਅਧਿਆਪਕ ਸਲੈਕਟ ਹੋ ਚੁੱਕੇ ਹਨ ਉਹਨਾਂ ਨੂੰ ਵੀ ਸਰਕਾਰ ਸਟੇਸ਼ਨ ਨਹੀਂ ਅਲਾਟ ਕਰ ਰਹੀ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਸਰਕਾਰ ਨੌਕਰੀਆਂ ਦੇਣ ਦੇ ਸਿਰਫ ਡਰਾਮੇ ਕਰ ਰਹੀ ਹੈ, ਇਸ ਤੋਂ ਇਲਾਵਾ ਕੁਝ ਨਹੀਂ ਕਰ ਰਹੀ। ਬੇਰੁਜ਼ਗਾਰ ਅੱਜ ਵੀ ਸੜਕਾਂ ‘ਤੇ ਧੱਕੇ ਖਾ ਰਹੇ ਹਨ, ਉਹਨਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ।

 

Leave a Reply

Your email address will not be published. Required fields are marked *