ਲਓ ਜੀ! ਪੰਜਾਬ ਸਰਕਾਰ ਵਪਾਰੀਆਂ ‘ਤੇ ਮੇਹਰਬਾਨ, ਤਿਉਹਾਰੀ ਸੀਜ਼ਨ ‘ਚ ਅਧਿਕਾਰੀ ਛਾਪੇਮਾਰੀ ਨਾ ਕਰਨ ਦੇ ਹੁਕਮ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵੱਲੋਂ ਵਾਪਾਰੀਆਂ ਨੂੰ ਤਿਉਹਾਰਾਂ ਦੇ ਸੀਜ਼ਨ ਵਿਚ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਟੈਕਸ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ, ਉਹ ਤਿਉਹਾਰਾਂ ਦੇ ਦਿਨਾਂ ਵਿਚ ਕਿਸੇ ਵੀ ਵਪਾਰੀ ਤੇ ਰੇਡ ਨਾ ਕਰਨ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਕ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੇ ਬੀਤੇ ਕੱਲ੍ਹ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਮੰਤਰੀ ਹਰਪਾਲ ਚੀਮਾ ਨੇ ਟੈਕਸ ਅਧਿਕਾਰੀਆਂ ਨੂੰ ਛਾਪੇਮਾਰੀ ਨਾ ਕਰਨ ਦੇ ਹੁਕਮ ਜਾਰੀ ਕੀਤੇ ਸਨ। ਉਨ੍ਹਾਂ ਕਿਹਾ ਕਿ, ਰੇਡ ਕਾਰਨ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਅਮਨ ਅਰੋੜਾ ਨੇ ਕਿਹਾ ਕਿ, ਤਿਉਹਾਰਾਂ ਦੇ ਦਿਨਾਂ ‘ਚ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ, ਹੁਣ ਟੈਕਸ ਅਧਿਕਾਰੀ ਵਪਾਰੀਆਂ ਤੇ ਛਾਪੇਮਾਰੀ ਨਹੀਂ ਕਰਨਗੇ। ਜੇਕਰ ਕੋਈ ਅਧਿਕਾਰੀ ਕਿਸੇ ਵਪਾਰੀ ਨੂੰ ਤੰਗ ਕਰਦਾ ਹੈ ਤਾਂ ਹੈਲਪਲਾਈਨ ਨੰਬਰ ‘ਤੇ ਉਸਦੀ ਜਾਣਕਾਰੀ ਸਾਂਝੀ ਕੀਤੀ ਜਾਵੇ।