Punjab News: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਮੌਜ਼ੂਦਾ ਮਾਰਕੀਟ ਕਮੇਟੀ ਦਾ ਚੇਅਰਮੈਨ ਸੈਂਕੜੇ ਸਾਥੀਆਂ ਸਮੇਤ ਭਾਜਪਾ ਚ ਸ਼ਾਮਲ

All Latest NewsNews FlashPunjab News

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪਿਛਲੀਆਂ ਚੋਣਾਂ ਵਿਚ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਅਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਿਆ ਹੈ।

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ‘ਚ ਪ੍ਰਿਤਪਾਲ ਸ਼ਰਮਾ ਨੇ ਸਮਰਥਕਾਂ ਸਮੇਤ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ।

ਜਾਣਕਾਰੀ ਅਨੁਸਾਰ ਸ਼ਰਮਾ ਦੇ ਨਾਲ ਆਪ ਦੇ ਬਲਾਕ ਪ੍ਰਧਾਨ ਮਨਿੰਦਰਜੀਤ ਸਿੰਘ, ਐੱਸ.ਸੀ ਵਿੰਗ ਦੇ ਇੰਚਾਰਜ ਹਰਜਿੰਦਰ ਸਿੰਘ, ਮੀਡੀਆ ਇੰਚਾਰਜ ਅੰਮ੍ਰਿਤਪਾਲ ਸਿੰਘ, ਬਲਾਕ ਪ੍ਰਧਾਨ ਹਰਚਰਨ ਸਿੰਘ ਦੋਦਾ, ਸਾਬਕਾ ਸਰਪੰਚ ਐਡਵੋਕੇਟ ਧਰਮਪਾਲ ਧਰਮੀ, ਰਾਮ ਲਾਲ ਸ਼ਰਮਾ, ਡਾ. ਕੇਵਲ ਕ੍ਰਿਸ਼ਨ ਸ਼ਰਮਾ ਅਤੇ ‘ਆਪ’ ਯੂਥ ਵਿੰਗ ਮੁਕਤਸਰ ਦੇ ਜ਼ਿਲ੍ਹਾ ਸਕੱਤਰ ਸਰਬਜੀਤ ਸ਼ਰਮਾ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ।

ਬਿੱਟੂ ਨੇ ਕਿਹਾ ਕਿ ਭਾਜਪਾ ਵਿਚ ਹੋਰਨਾਂ ਪਾਰਟੀਆਂ ਦੇ ਆਗੂਆਂ ਦਾ ਲਗਾਤਾਰ ਸ਼ਾਮਲ ਹੋਣਾ ਪੰਜਾਬ ਵਿਚ ਭਾਜਪਾ ਦੇ ਹੱਕ ਵਿਚ ਸਪੱਸ਼ਟ ਰੁਝਾਨ ਨੂੰ ਉਜਾਗਰ ਕਰਦਾ ਹੈ।

 

Media PBN Staff

Media PBN Staff

Leave a Reply

Your email address will not be published. Required fields are marked *