ਮੂੰਹ ‘ਚ ਸੋਨੇ ਦਾ ਚਮਚਾ ਲੈ ਕੇ ਜੰਮੇ ਬਿੱਟੂ ਨੂੰ ਖੇਤੀ ਦਾ ‘ਊੜਾ ਆੜਾ‘ ਵੀ ਨਹੀਂ ਆਉਂਦਾ: ਭਗਵੰਤ ਮਾਨ
ਪੰਜਾਬ ਨੈੱਟਵਰਕ, ਨਵੀਂ ਦਿੱਲੀ:
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੇ ਜਾ ਰਹੇ ਬੇਬੁਨਿਆਦ ਬਿਆਨਾਂ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਨਾਢ ਘਰਾਂ ਦੇ ਜਾਏ ਸੂਬੇ ਦੀਆਂ ਜਮੀਨੀ ਹਕੀਕਤਾਂ ਤੋਂ ਜਾਣੂ ਨਹੀਂ ਹਨ।
ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਮੰਡੀਆਂ ਵਿੱਚ ਬਿਤਾਈ ਹੈ ਅਤੇ ਉਹ ਮੰਡੀਆਂ ਵਿੱਚ ਕਿਸਾਨਾਂ-ਮਜਦੂਰਾਂ ਨੂੰ ਦਰਪੇਸ ਮੁਸਕਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।
ਉਨ੍ਹਾਂ ਕਿਹਾ ਕਿ ਇਸ ਦੇ ਉਲਟ ਧਨਾਢ, ਵਿਸੇਸ ਅਧਿਕਾਰ ਪ੍ਰਾਪਤ ਅਤੇ ਅਮੀਰ ਬਿੱਟੂ ਨੂੰ ਖੇਤੀਬਾੜੀ ਬਾਰੇ ਬਿਲਕੁੱਲ ਗਿਆਨ ਨਹੀਂ ਹੈ।
ਉਨ੍ਹਾਂ ਵਿਅੰਗ ਕਸਦਿਆਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਬੇਬੁਨਿਆਦ ਗੱਲਾਂ ਤੋਂ ਬਿਨਾਂ ਹੋਰ ਕੁਝ ਨਹੀਂ ਆਉਂਦਾ।