ਵੱਡੀ ਖ਼ਬਰ: ਪੰਜਾਬ ਦੇ 397 ਅਧਿਕਾਰੀਆਂ ਨੂੰ ਨੋਟਿਸ ਜਾਰੀ
ਚੰਡੀਗੜ੍ਹ-
ਪੰਜਾਬ ਦੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿਚ ਨਾਕਾਮ 397 ਅਧਿਕਾਰੀਆਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨ। ਏਬੀਪੀ ਦੀ ਖ਼ਬਰ ਮੁਤਾਬਿਕ, ਸੂਬੇ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।
ਦੂਜੇ ਪਾਸੇ ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹੇ 397 ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਗਈ ਹੈ।
ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਸੂਚਨਾ ਮਿਲਣ ਦੇ ਬਾਅਦ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਤਰਨਤਾਰਨ 130 ਅਤੇ ਅੰਮ੍ਰਿਤਸਰ 98 ਨੂੰ ਵੱਧ ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ।