ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਮੈਰੀਟੋਰੀਅਸ ਟੀਚਰਜ਼ ਨੇ ਮਨਾਈ ਕਾਲੀ ਦੀਵਾਲੀ
ਸਿੱਖਿਆ ਮੰਤਰੀ ਨਾਲ 6 ਨਵੰਬਰ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਲਿਖਤੀ ਮੀਟਿੰਗ ਮਿਲੀ
ਜੇਕਰ ਮੀਟਿੰਗ ਚ ਕੋਈ ਸਿੱਟਾ ਨਾ ਨਿੱਕਲਿਆ ਤਾਂ ਤਿੱਖਾ ਐਕਸ਼ਨ ਕਰਨ ਲਈ ਹੋਵਾਂਗੇ ਮਜ਼ਬੂਰ – ਸੀਨੀਅਰ ਮੀਤ ਪ੍ਰਧਾਨ ਡਾ. ਟੀਨਾ
ਪੰਜਾਬ ਨੈੱਟਵਰਕ, ਚੰਡੀਗੜ੍ਹ
ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਾਲੀ ਦਿਵਾਲੀ ਮਨਾਈ।
ਟੀਚਰਾਂ ਵਿੱਚ ਬਹੁਤ ਜ਼ਿਆਦਾ ਇਸ ਗੱਲ ਦਾ ਰੋਹ ਦੇਖਣ ਨੂੰ ਮਿਲਿਆ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਉਹਨਾਂ ਦੀਆਂ ਹੱਕੀ ਮੰਗਾਂ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੇ ਇਸ ਕਰਕੇ ਉਹਨਾਂ ਨੂੰ ਘਰਾਂ ਤੋਂ ਤਕਰੀਬਨ ਢਾਈ 300 ਕਿਲੋਮੀਟਰ ਦੂਰ ਆਪਣੀ ਆਵਾਜ਼ ਸੁਣਾਉਣ ਦੇ ਲਈ ਆਉਣਾ ਪੈ ਰਿਹਾ ਹੈ। ਯੂਨੀਅਨ ਮੈਂਬਰਾਂ ਨੇ ਕਾਲੇ ਰੰਗ ਦੇ ਝੰਡੇ, ਕਾਲੇ ਰੰਗ ਦੀਆਂ ਦਸਤਾਰਾਂ ਦਸਤਾਰਾਂ ਸਜਾ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ।
ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਡਾਕਟਰ ਟੀਨਾ ਨੇ ਕਿਹਾ ਕਿ ਸਿੱਖਿਆ ਮੰਤਰੀ ਬਿਲਕੁਲ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਚਿਰਾਂ ਤੋਂ ਲਟਕਦੀਆਂ ਮੰਗਾਂ ਮੈਰੀਟੋਰੀਅਸ ਟੀਚਰਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਤੋਂ ਆਪਣੇ ਵਾਅਦੇ ਤੋਂ ਭੱਜ ਰਹੇ ਹਨ ਇਸ ਕਰਕੇ ਉਹਨਾਂ ਦੀ ਵਾਅਦਾਖਿਲਾਫੀ ਖਿਲਾਫ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਣਾ ਪਿਆ।
ਕਾਡਰ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਬੈਰੀਕੇਡ ਵੱਲ ਵਧਿਆ ਗਿਆ ਤੇ ਪ੍ਰਸ਼ਾਸਨ ਵੱਲੋਂ ਟੀਚਰਾਂ ਦੇ ਤਿੱਖੇ ਰੋਹ ਨੂੰ ਦੇਖਦਿਆ ਤਹਿਸੀਲਦਾਰ ਆਨੰਦਪੁਰ ਸਾਹਿਬ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ 6 ਨਵੰਬਰ ਦੀ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਨਿਸ਼ਚਿਤ ਕਰ ਦਿੱਤੀ ਗਈ।
ਇਸ ਸਮੇਂ ਯੂਨੀਅਨ ਦੇ ਜਨਰਲ ਸਕੱਤਰ ਡਾਕਟਰ ਅਜੇ ਕੁਮਾਰ ਨੇ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਹੁਣ ਵੀ ਮੀਟਿੰਗ ਤੋਂ ਭੱਜੇ ਤਾਂ ਉਹਨਾਂ ਨੂੰ ਤਿੱਖੇ ਪ੍ਰਦਰਸ਼ਨਾਂ ਦਾ ਆਉਣ ਵਾਲੇ ਸਮੇਂ ਵਿੱਚ ਸਾਹਮਣਾ ਕਰਨਾ ਪਵੇਗਾ ਇਸ ਸਮੇਂ ਡਾ. ਪਰਮਜੀਤ ਸਿੰਘ, ਐਸ਼ਪ੍ਰੀਤ ਕੌਰ ,ਹਰਪ੍ਰੀਤ ਸਿੰਘ, ਡਾ. ਬਲਰਾਜ ਸਿੰਘ ਬਿਕਰਮਜੀਤ ਸਿੰਘ, ਮਨੋਜ ਕੁਮਾਰ,ਰਮੇਸ਼ ਕੁਮਾਰ ,ਰਾਜਵੀਰ ਕੌਰ , ਡੀ. ਟੀ. ਐਫ਼ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਗਿਆਨ ਚੰਦ , ਰਣਬੀਰ ਸਿੰਘ ਸੂਬਾ ਪ੍ਰਧਾਨ ਪੰਜਾਬ ਸਟੂਡੈਂਟ ਯੂਨੀਅਨ ਅਤੇ ਹੋਰ ਬਹੁਤ ਸਾਰੇ ਅਧਿਆਪਕ ਹਾਜ਼ਰ ਰਹੇ।