ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ ਹਰ ਮਹੀਨੇ 1100 ਰੁਪਏ, ਮੇਰਾ ਅਗਲਾ ਮਿਸ਼ਨ- ਭਗਵੰਤ ਮਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ/ਹੁਸ਼ਿਆਰਪੁਰ
ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਔਰਤਾਂ ਨੂੰ ਦੇਖ ਕਿਹਾ ਕਿ ਮਾਵਾਂ-ਭੈਣਾਂ ਸਿਰਫ਼ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਇਸ ਲਈ ਆਉਂਦੀਆਂ ਹਨ ਕਿਉਂਕਿ ਉਹ ਜਾਣਦੀਆਂ ਹਨ ਕਿ ਸਿਰਫ਼ ਸਾਡੀ ਸਰਕਾਰ ਹੀ ਉਨ੍ਹਾਂ ਦੇ ਚੁੱਲ੍ਹੇ ਦੀ ਸੰਭਾਲ ਕਰ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਮੇਰਾ ਅਗਲਾ ਮਿਸ਼ਨ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਅਸੀਂ ਵਿਧਾਨ ਸਭਾ ‘ਚ ਇਕ ਇਤਿਹਾਸਕ ਕਾਨੂੰਨ ਪਾਸ ਕੀਤਾ ਹੈ, ਜਿਸ ਤਹਿਤ ਹੁਣ ਲੜਕੀਆਂ ਵੀ ਫਾਇਰ ਬ੍ਰਿਗੇਡ ‘ਚ ਭਰਤੀ ਹੋ ਸਕਣਗੀਆਂ। ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।