All Latest NewsNews FlashPunjab News

ਅੰਮ੍ਰਿਤਪਾਲ ਦਾ ਕਰੀਬੀ ਗੁਰਭੇਜ ਸਿੰਘ ਸਾਥੀਆਂ ਸਮੇਤ ਗ੍ਰਿਫ਼ਤਾਰ, ਹੈਰੋਇਨ ਤੇ ਹਥਿਆਰ ਬਰਾਮਦ

 

ਜਲੰਧਰ –

ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਰਹੇ ਸਾਥੀ ਗੁਰਭੇਜ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਜਲੰਧਰ ਪੁਲਿਸ ਦੇ ਵੱਲੋਂ ਹੈਰੋਇਨ ਅਤੇ ਹਥਿਆਰਾਂ ਸਮੇਤ ਗਿਰਫਤਾਰ ਕਰਨ ਦਾ ਦਾਅਵਾ ਕੀਤਾ ਹੈ।

ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ ਦੀ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਨੂੰ ਹਥਿਆਰ ਸਪਲਾਈ ਕਰਨ ਵਾਲੇ ਜੇਲ੍ਹ ਵਿਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਭੇਜ ਸਿੰਘ ਸਮੇਤ ਤਿੰਨ ਹੋਰ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ 12 ਬੋਰ ਦੇ 10 ਕਾਰਤੂਸ, 315 ਬੋਰ ਦੇ ਅੱਠ ਕਾਰਤੂਸ ਤੇ 100 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਹੈ।

ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਉਨ੍ਹਾਂ ਦੇ ਸਮੁੱਚੇ ਨੈੱਟਵਰਕ ਦੀਆਂ ਜੜ੍ਹਾਂ ਪੁੱਟੀਆਂ ਜਾ ਰਹੀਆਂ ਹਨ।

 

Leave a Reply

Your email address will not be published. Required fields are marked *