All Latest NewsNews FlashPunjab News

Punjab News: ਭਾਜਪਾ ‘ਚ ਸ਼ਾਮਲ ਹੋਇਆ ਇਸ ਕਿਸਾਨ ਯੂਨੀਅਨ ਦਾ ਪ੍ਰਧਾਨ

 

ਚੰਡੀਗੜ੍ਹ:

ਲੋਕ ਸੰਘਰਸ਼ ਹਜੂਮ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਫਤਿਹ ਜੰਗ ਬਾਜਵਾ ਨੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ‘ਚ ਭਾਜਪਾ ਦਾ ਪਟਕਾ ਪਹਿਨਾ ਕੇ ਸਵਾਗਤ ਕੀਤਾ।

ਹਲਕਾ ਕੋਆਰਡੀਨੇਟਰ ਜੈਤੋ ਪ੍ਰਕਾਸ਼ ਸਿੰਘ ਸੇਵੇਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ ਸੈੱਲ ਜੈਤੋਂ ਰਾਮ ਪਾਲ ਵਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਗੁਰਜੀਤ ਸਿੰਘ ਦੇ ਨਾਲ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ, ਸਾਬਕਾ ਸਰਪੰਚ ਅਤੇ ਸਾਬਕਾ ਪੀ.ਪੀ.ਸੀ.ਸੀ. ਮੈਂਬਰ ਕਾਂਗਰਸ ਡਾ: ਕਸ਼ਮੀਰ ਸਿੰਘ ਭਾਜਪਾ ‘ਚ ਸ਼ਾਮਲ ਹੋਏ।

ਕਿਸਾਨ ਆਗੂ ਗੁਰਜੀਤ ਸਿੰਘ ਨੇ ਭਾਜਪਾ ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮਾਜ ਦੇ ਹਰ ਵਰਗ ਦੇ ਵਿਕਾਸ ਦੀ ਚਿੰਤਾ ਕਰਦੇ ਹਨ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਆਪਣੇ ‘ਸਬਕਾ ਸਾਥ ਸਬਕਾ ਵਿਕਾਸ’ ਦੇ ਮੰਤਰ ‘ਤੇ ਚੱਲ ਰਹੇ ਹਨ।

ਹਰਿਆਣਾ ਦੇ ਕਿਸਾਨਾਂ ਨੇ ਇਸ ਵਾਰ ਭਾਜਪਾ ਨੂੰ ਵੋਟਾਂ ਪਾਈਆਂ ਅਤੇ ਇਸੇ ਤਰ੍ਹਾਂ ਪੰਜਾਬ ਦੇ ਕਿਸਾਨ ਵੀ ਭਾਜਪਾ ਦੇ ਨਾਲ ਖੜ੍ਹੇ ਹੋਣਗੇ।

 

Leave a Reply

Your email address will not be published. Required fields are marked *