ਬਾਸਕਿਟਬਾਲ ਵਿੱਚ ਮਾਨਸਾ ਦੀਆਂ ਕੁੜੀਆਂ ਨੇ ਮੋਗਾ ਨੂੰ ਹਰਾਇਆ

All Latest NewsNews FlashPunjab News

 

ਮਾਨਸਾ

68 ਵੀਆਂ ਸੂਬਾ ਪੱਧਰੀ ਸਕੂਲੀ ਖੇਡਾਂ ਬਾਸਕਿਟਬਾਲ ਅੰਡਰ 14 ਕੁੜੀਆਂ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬਾਘਾ ਵਿਖੇ ਸਫਲਤਾ ਪੂਰਵਕ ਚੱਲ ਰਹੇ ਹਨ।

ਇਹਨਾਂ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਭੁਪਿੰਦਰ ਕੌਰ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੋਂਸਲਾ ਅਫਜ਼ਾਈ ਕੀਤੀ।

ਇਸ ਮੌਕੇ ਉਹਨਾਂ ਨਾਲ ਸਹਾਇਕ ਡਾਇਰੈਕਟਰ ਐਸ ਸੀ ਈ ਆਰ ਟੀ ਪੰਜਾਬ ਬੂਟਾ ਸਿੰਘ ਸੇਖੋਂ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ।

ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਲੱਧੜ ਨੇ ਦੱਸਿਆ ਕਿ ਸੰਗਰੂਰ ਨੇ ਪਟਿਆਲਾ ਨੂੰ,ਮਾਨਸਾ ਨੇ ਮੋਗਾ ਨੂੰ, ਮੋਹਾਲੀ ਨੇ ਰੂਪਨਗਰ ਨੂੰ, ਅਤੇ ਕਪੂਰਥਲਾ ਨੇ ਗੁਰਦਾਸਪੁਰ ਨੂੰ ਹਰਾਇਆ।

ਇਸ ਮੌਕੇ ਪ੍ਰਿੰਸੀਪਲ ਮੋਨਿਕਾ ਰਾਣੀ, ਲੈਕਚਰਾਰ ਜਿਆ, ਅਮਨਦੀਪ ਸਿੰਘ ਕਨਵੀਨਰ, ਰਾਜ ਸਿੰਘ ਕੋਚ, ਸਮਰਜੀਤ ਸਿੰਘ, ਜਗਦੀਪ ਸਿੰਘ, ਰਾਹੁਲ ਮੋਦਗਿੱਲ, ਬਲਰਾਜ ਸਿੰਘ, ਬੂਟਾ ਸਿੰਘ, ਹਰਜੀਤ ਸਿੰਘ, ਨਿਰਮਲ ਸਿੰਘ ਚਹਿਲ ਹਾਜ਼ਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *