All Latest NewsBusinessGeneralNationalNews FlashPunjab NewsTop BreakingTOP STORIES

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਪੜ੍ਹੋ ਪੂਰੀ ਖਬਰ

 

ਨਵੀਂ ਦਿੱਲੀ

ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ।

ਮੈਟਰੋ ਸਿਟੀ ‘ਚ ਵਪਾਰਕ ਗੈਸ ਸਿਲੰਡਰ ਦੀ ਕੀਮਤ 61-62 ਰੁਪਏ ਤਕ ਵਧ ਗਈ ਹੈ। ਹਾਲਾਂਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਪਰ ਵਪਾਰਕ ਗੈਸ ਸਿਲੰਡਰ ਦੀ ਕੀਮਤ ਕਈ ਸ਼ਹਿਰਾਂ ਵਿੱਚ 2000 ਰੁਪਏ ਦੇ ਕਰੀਬ ਪਹੁੰਚ ਗਈ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਨੇ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ।

ਖਾਸ ਤੌਰ ‘ਤੇ ਮੁੰਬਈ, ਦਿੱਲੀ, ਚੇਨਈ ਅਤੇ ਕੋਲਕਾਤਾ ਵਰਗੇ ਮਹਾਨਗਰਾਂ ‘ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਕੋਲਕਾਤਾ ਵਿੱਚ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 2000 ਰੁਪਏ ਤੋਂ ਸਿਰਫ਼ 88.5 ਰੁਪਏ ਘੱਟ ਹੈ। ਇਸ ਦੇ ਨਾਲ ਹੀ 19 ਕਿਲੋ ਦਾ ਐਲਪੀਜੀ ਸਿਲੰਡਰ ਜਿਸਦੀ ਕੀਮਤ ਦਿੱਲੀ ਅਤੇ ਮੁੰਬਈ ਵਿੱਚ 1750 ਰੁਪਏ ਤੱਕ ਸੀ, ਹੁਣ 1800 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਇਹ ਨਵੀਆਂ ਕੀਮਤਾਂ 1 ਨਵੰਬਰ 2014 ਤੋਂ ਲਾਗੂ ਹੋ ਗਈਆਂ ਹਨ।

 

Leave a Reply

Your email address will not be published. Required fields are marked *