ਵੱਡੀ ਖਬਰ: ਪੰਜਾਬ ‘ਚ ਸ਼ਿਵ ਸੈਨਾ ਲੀਡਰ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ
ਲੁਧਿਆਣਾ –
ਪੰਜਾਬ ਵਿੱਚ ਇੱਕ ਵਾਰ ਫਿਰ ਸ਼ਿਵ ਸੈਨਾ ਲੀਡਰ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ, ਲੁਧਿਆਣਾ ਵਿਖੇ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਲੀਡਰ ਹਰਕੀਰਤ ਰਾਣਾ ਦੇ ਘਰ ਉਤੇ ਪੈਟਰੋਲ ਬੰਬ ਸੁੱਟਿਆ ਗਿਆ ਹੈ। ਦਰਅਸਲ ਮੋਟਰਸਾਈਕਲ ਸਵਾਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਖ਼ਬਰ ਲਿਖੇ ਜਾਣ ਤੱਕ ਕਿਸੇ ਕਿਸਮ ਦੇ ਨੁਕਸਾਨ ਦੀ ਕੋਈ ਖ਼ਬਰ ਨਹੀ ਹੈ। ਬੀਤੀ ਰਾਤ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ।
ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ। ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।