School News! ਪੰਜਾਬ ਦੇ ਸਾਰੇ ਸਕੂਲਾਂ ਦਾ ਕੱਲ੍ਹ ਤੋਂ ਬਦਲ ਜਾਵੇਗਾ ਸਮਾਂ, ਇੰਨੇ ਵਜੇ ਖੁੱਲ੍ਹਣਗੇ ਸਕੂਲ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਵਿੱਚ ਬਦਲ ਰਹੇ ਮੌਸਮ ਦੇ ਚੱਲਦਿਆਂ ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 1 ਨਵੰਬਰ 2024 ਤੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਖੁੱਲਣਗੇ, ਜਦੋਂਕਿ ਛੁੱਟੀ ਦਾ ਸਮਾਂ ਪ੍ਰਾਇਮਰੀ ਅਤੇ ਮਿਡਲ – ਸੈਕੰਡਰੀ ਸਕੂਲਾਂ ਦਾ ਵੱਖ ਵੱਖ ਹੋਵੇਗਾ।
ਪ੍ਰਾਈਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ, ਜਦੋਂਕਿ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਦਾ ਹੋਵੇਗਾ।
ਦੱਸਣਾ ਬਣਦਾ ਹੈ ਕਿ ਸੂਬੇ ਦੇ ਵਿੱਚ ਕਰੀਬ 19000 ਤੋਂ ਵੱਧ ਸਕੂਲ ਹਨ, ਜਿਨਾਂ ਦੇ ਸਮੇਂ ਵਿੱਚ ਬਦਲਾਅ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਲਈ ਦੱਸ ਦਈਏ ਕਿ ਸਕੂਲਾਂ ਦੇ ਸਮੇਂ ਵਿੱਚ ਇਹ ਬਦਲਾਅ 1 ਨਵੰਬਰ 2024 ਤੋਂ ਅਗਲੇ ਸਾਲ 28 ਫਰਵਰੀ 2025 ਤੱਕ ਲਾਗੂ ਰਹੇਗਾ।
ਹਰ ਸਾਲ ਅਪ੍ਰੈਲ ਤੋਂ ਨਵੰਬਰ ਤੱਕ 3 ਵਾਰ ਬਦਲਿਆ ਜਾਂਦਾ ਸਕੂਲਾਂ ਦਾ ਸਮਾਂ
ਪੰਜਾਬ ‘ਚ ਸਕੂਲਾਂ ਦਾ ਸਮਾਂ ਇਕ ਸੈਸ਼ਨ ‘ਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤਕ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤਕ ਰਹਿੰਦਾ ਹੈ।
1 ਤੋਂ 31 ਅਕਤੂਬਰ ਤਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਰਹਿੰਦਾ ਹੈ।
ਇਸੇ ਤਰ੍ਹਾਂ 1 ਨਵੰਬਰ ਤੋਂ 28 ਫਰਵਰੀ ਤਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤਕ ਰਹਿੰਦਾ ਹੈ।