ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਲੋਕ ਘਰਾਂ ‘ਚੋਂ ਬਾਹਰ ਨਿਕਲੇ
ਨਵੀਂ ਦਿੱਲੀ –
ਭੂਚਾਲ ਦੇ ਝਟਕਿਆਂ ਨਾਲ ਧਰਤੀ ਹਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸਦੀ ਤੀਬਰਤਾ 3.4 ਦਰਜ ਕੀਤੀ ਗਈ ਹੈ।
ਇਹ ਸੂਚਨਾ ਇੰਸਟੀਚਿਊਟ ਆਫ਼ ਸਿਸਮਲੋਜਿਕਲ ਰਿਸਰਚ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਰਿਸਰਚ ਸੈਂਟਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਤੜਕੇ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਹਾਲਾਂਕਿ ਇਨ੍ਹਾਂ ਝਟਕਿਆਂ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਉਹਨਾਂ ਦੱਸਿਆ ਕਿ, ਭੂਚਾਲ ਦਾ ਮੁੱਖ ਕੇਂਦਰ ਲਖਪਤ ਤੋਂ 53 ਕਿਲੋਮੀਟਰ ਉਤਰ ਪੂਰਬ ਵਿੱਚ ਸੀ।