ਪੰਜਾਬ ਸਰਕਾਰ ਦਾ ਵੱਡਾ ਦਾਅਵਾ! ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ DAP ਖਾਦ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਿੱਲਤ
ਕਿਹਾ-ਖਾਦ ਏਜੰਸੀਆਂ ਦੇ ਮਾਲਕ/ਵਿਕ੍ਰੇਤਾ,ਕਿਸਾਨਾਂ ਨੂੰ ਡੀ. ਏ.ਪੀ.ਖਾਦ ਦੇ ਨਾਲ ਕੋਈ ਹੋਰ ਵਾਧੂ ਸਾਮਾਨ ਨਾ ਵੇਚਣ
ਰੋਹਿਤ ਗੁਪਤਾ, ਗੁਰਦਾਸਪੁਰ
ਡਿਪਟੀ ਕਮਿਸਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋ ਯਕੀਨੀ ਬਣਾਇਆ ਗਿਆ ਹੈ ਕਿ ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ ਦੀ ਸਪਲਾਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇ, ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ 1 ਲੱਖ 85 ਹਜ਼ਾਰ ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ, ਜਿਸ ਲਈ ਜ਼ਿਲ੍ਹੇ ਵਿੱਚ ਕਰੀਬ 24 ਹਜਾਰ 989 ਮੀਟ੍ਰਿਕ ਟਨ ਡੀ.ਏ.ਪੀ. ਦੀ ਮੰਗ ਹੈ ਤੇ ਹੁਣ ਤੱਕ ਜ਼ਿਲ੍ਹੇ ਵਿਚ 21 ਹਜ਼ਾਰ 215 ਮੀਟ੍ਰਿਕ ਟਨ ਡੀ.ਏ.ਪੀ. ਪੁੱਜ ਚੁੱਕਾ ਹੈ ਅਤੇ ਬਾਕੀ ਰਹਿੰਦੀ ਡੀ.ਏ. ਪੀ. ਖਾਦ ਦੀ ਜਲਦ ਸਪਲਾਈ ਵੀ ਪੁੱਜ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਖਾਦ ਏਜੰਸੀਆਂ ਦੇ ਮਾਲਕਾਂ/ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਡੀ. ਏ.ਪੀ.ਖਾਦ ਦੇ ਨਾਲ ਕੋਈ ਹੋਰ ਵਾਧੂ ਸਾਮਾਨ ਜਾਂ ਦਵਾਈਆਂ ਆਦਿ ਖਰੀਦਣ ਲਈ ਮਜ਼ਬੂਰ ਨਾ ਕੀਤਾ ਜਾਵੇ।
ਜੇਕਰ ਕੋਈ ਵਿਕ੍ਰੇਤਾਵਾਂ ਵਾਧੂ ਸਾਮਾਨ ਜਾਂ ਦਵਾਈਆਂ ਖਰੀਦਣ ਲਈ ਮਜਬੂਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਕਿਸਾਨ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੋਟਿਕ ਖਾਦਾਂ ਦੀ ਵਰਤੋਂ ਵੀ ਕਰ ਸਕਦੇ ਹਨ।