ਸਿੱਖਿਆ ਵਿਭਾਗ ਨਵੇਂ ਤਰੱਕੀ ਪ੍ਰਾਪਤ ਲੈਕਚਰਾਰਾਂ ਨੂੰ ਸੀਨੀਆਰਤਾ ਸੂਚੀ ‘ਚ ਕੀਤਾ ਜਾਵੇ ਸ਼ਾਮਲ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸਿੱਖਿਆ ਵਿਭਾਗ ਪੰਜਾਬ ਵੱਲੋਂ ਹਾਲ ਹੀ ਵਿੱਚ ਤਰੱਕੀ ਪਾਉਣ ਵਾਲੇ ਮਾਸਟਰ ਕੇਡਰ ਤੋ ਲੈਕਚਰਾਰ ਅਧਿਆਪਕਾਂ ਨੂੰ ਲੈਕਚਰਾਰ ਸੀਨੀਆਰਤਾ ਸੂਚੀ ਵਿੱਚ ਸ਼ਾਮਿਲ ਕਰਨ ਲਈ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀ ਮੇਘਾ, ਵਿੱਤ ਸਕੱਤਰ ਨਵੀਨ ਸਚਦੇਵਾ, ਐਡੀਸ਼ਨਲ ਸਕੱਤਰ ਬਾਜ਼ ਸਿੰਘ ਭੁੱਲਰ, ਅਤੇ ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ, ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਸੁਖਜਿੰਦਰ ਸਿੰਘ ਖਾਨਪੁਰ ਨੇ ਬਿਆਨ ਜਾਰੀ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਤੋਂ ਇਸ ਸੰਬੰਧੀ ਮੰਗ ਕੀਤੀ ਹੈ ਕਿ ਸਤੰਬਰ ਮਹੀਨੇ ਦੌਰਾਨ ਕਰੀਬ 2900 ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਗਈ ਸੀ।
ਪਰ ਉਨ੍ਹਾਂ ਨੂੰ ਸੀਨੀਆਰਤਾ ਸੂਚੀ ਵਿੱਚ ਸ਼ਾਮਿਲ ਨਾ ਕਰਕੇ ਨਵੇਂ ਤਰੱਕੀ ਪ੍ਰਾਪਤ ਲੈਕਚਰਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੇ ਸਰਪ੍ਰਸਤ ਚੰਨ ਸਿੰਘ ਸਰਾਭਾ, ਸਲਾਹਕਾਰ ਪ੍ਰੇਮ ਚਾਵਲਾ, ਕਾਰਜ ਸਿੰਘ ਕੈਰੋ ਨੇ ਦਲੀਲ ਦਿੰਦੇ ਹੋਏ ਕਿਹਾ ਕਿ ਇਸ ਕਾਰਨ ਨਵੇਂ ਅਤੇ ਪੁਰਾਣੇ ਲੈਕਚਰਾਰਾਂ ਵਿਚਕਾਰ ਇੱਕ ਸੀਨੀਅਰ-ਜੂਨੀਅਰ ਦਾ ਰੋਲਾ- ਪਾੜਾ ਬਣਿਆ ਹੋਇਆ ਹੈ। ਜਿਸ ਨਾਲ ਕਾਰਜ ਕੁਸ਼ਲਤਾ ਤੇ ਨਕਾਰੀ ਪ੍ਰਭਾਵ ਪੈਣ ਦੀ ਸੰਭਾਵਨਾ ਹੈ।
ਉਹਨਾਂ ਨੇ ਸਿੱਖਿਆ ਮੰਤਰੀ ਅਤੇ ਉਚ ਅਧਿਕਾਰੀਆਂ ਕੋਲੋਂ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਨਵੇਂ ਲੈਕਚਰਾਰਾਂ ਨੂੰ ਲੈਕਚਰਾਰ ਸੀਨੀਆਰਤਾ ਸੂਚੀ ਵਿੱਚ ਸ਼ਾਮਿਲ ਕਰਨ ਦਾ ਮੌਕਾ ਦਿੱਤਾ ਜਾਵੇ। ਉਹਨਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਮੰਗ ’ਤੇ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਯੂਨੀਅਨ ਨੂੰ ਸੰਘਰਸ਼ ਦੀ ਰਾਹ ਤੱਕ ਵੀ ਜਾਣਾ ਪਵੇਗਾ।
ਇਸ ਮੌਕੇ ਹਾਜ਼ਰ ਅਧਿਆਪਕਾਂ ਵਿੱਚ ਰਾਜਬੀਰ ਸਿੰਘ ਢਿੱਲੋ, ਪਰਮਜੀਤ ਸਿੰਘ ਸੋਢੀ ਜਨਰਲ ਸਕੱਤਰ, ਬਲਵਿੰਦਰ ਸਿੰਘ ਮੁਲਤਾਨੀ, ਬਲਜਿੰਦਰ ਸਿੰਘ ਮੱਖੂ, ਗੁਰਪ੍ਰੀਤ ਸਿੰਘ ਧੁੰਨਾ, ਦਿਨੇਸ਼ ਸ਼ਰਮਾ , ਗੁਰਮੀਤ ਸਿੰਘ ਸੰਧੂ, ਜਗਦੇਵ ਸ਼ਰਮਾ, ਪੰਕਜ ਸ਼ਰਮਾ, ਭੁਪਿੰਦਰ ਸਿੰਘ, ਦਲਜੀਤ ਸਿੰਘ ਅਤੇ ਸੰਜੀਵ ਸਚਦੇਵਾ ਆਦਿ ਹਾਜਰ ਸਨ।