All Latest NewsGeneralNews FlashPunjab NewsTop BreakingTOP STORIES

ਪੰਜਾਬ ਸਟੇਟ ਟੀਚਰ ਅਲੀਜੀਬਿਲਟੀ ਟੈਸਟ ਦੀ ਅਪਲਾਈ ਕਰਨ ਦੀ ਮਿਤੀ ‘ਚ ਕੀਤਾ ਜਾਵੇ ਵਾਧਾ: ਗੌਰਮਿੰਟ ਟੀਚਰਜ਼ ਯੂਨੀਅਨ

 

ਤਕਨੀਕੀ ਕਾਰਨਾਂ ਕਰਕੇ ਹਜ਼ਾਰਾਂ ਵਿਦਿਆਰਥੀ ਫਾਰਮ ਭਰਨ ਤੋਂ ਵਾਂਝੇ ਜਸਵਿੰਦਰ ਸਮਾਣਾ

ਪੰਜਾਬ ਨੈੱਟਵਰਕ, ਪਟਿਆਲਾ

ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਸਕੱਤਰ ਪਰਮਜੀਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਦਸੰਬਰ ਨੂੰ ਪੰਜਾਬ ਟੀਚਰ ਐਲੀਜੀਬਿਲਟੀ ਟੈਸਟ ਲਿਆ ਜਾ ਰਿਹਾ ਹੈ। ਜਿਸ ਟੈਸਟ ਨੂੰ ਅਪਲਾਈ ਕਰਨ ਦਾ ਸਮਾਂ ਚਾਰ ਨਵੰਬਰ ਤੱਕ ਦਾ ਸੀ।

ਤਕਨੀਕੀ ਕਾਰਨਾਂ ਕਰਕੇ, ਸਿਸਟਮ ਨਾ ਚੱਲਣ ਕਰਕੇ ਹਜ਼ਾਰਾਂ ਵਿਦਿਆਰਥੀ ਫਾਰਮ ਅਪਲਾਈ ਕਰਨ ਵਾਂਝੇ ਰਹਿ ਗਏ ਹਨ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਇਹ ਪੇਪਰ ਦੇਣ ਤੋਂ ਵਾਂਝੇ ਰਹਿ ਜਾਣਗੇ, ਇਸ ਕਰਕੇ ਇਸ ਪੇਪਰ ਦੀ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਹਜ਼ਾਰਾਂ ਵਿਦਿਆਰਥੀ ਆਪਣਾ ਭਵਿੱਖ ਸਵਾਰ ਸਕਣ।

ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਸਾਥੀ ਮੌਜੂਦ ਰਹੇ।

 

Leave a Reply

Your email address will not be published. Required fields are marked *