ਸਿੱਖਿਆ ਵਿਭਾਗ ‘ਚ ਬਹਾਲੀ ਨੂੰ ਲੈ ਕੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਨੇ ਸੂਬੇ ਭਰ ‘ਚ ਸੌਂਪੇ ਮੰਗ ਪੱਤਰ
ਪੰਜਾਬ ਨੈੱਟਵਰਕ, ਬਰੇਟਾ
ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਜੋ ਕਿ ਕਾਫ਼ੀ ਲੰਬੇ ਸਮੇਂ ਤੋ ਸਿੱਖਿਆ ਵਿਭਾਗ ਵਿੱਚ ਬਹਾਲੀ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸੱਤਾ ਵਿੱਚ ਆਉਣ ਤੋ ਪਹਿਲਾਂ ਮੁੱਖ ਮੰਤਰੀ ਪੰਜਾਬ ਦੁਆਰਾ ਸਾਡੀ ਜਥੇਬੰਦੀ ਨਾਲ ਬਿਨਾ ਕਿਸੇ ਸ਼ਰਤ ਸਿੱਖਿਆ ਵਿਭਾਗ ਵਿੱਚ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਸੀ।ਪਰ ਲੰਬਾ ਸਮਾ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਸਿਰਫ਼ ਲਾਰੇ ਹੀ ਦਿੱਤੇ ਗਏ।
ਸਾਡੀ ਜਥੇਬੰਦੀ ਵੱਲੋਂ ਸੂਬਾ ਪੱਧਰ ਤੇ ਵਿਧਾਨ ਸਭਾ ਹਲਕਿਆਂ ਦੇ ਐਮ ਐਲ ਏ ਨੂੰ ਬਹਾਲੀ ਲਈ ਪੈਂਡਿੰਗ ਪਈ ਕਾਰਵਾਈ ਨੂੰ ਜਲਦ ਪੂਰ ਕਰਨ ਸਬੰਧੀ ਮੰਗ ਪੱਤਰ ਦਿੱਤੇ ਗਏ ਅਤੇ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਕੀ ਜੇਕਰ ਸਾਡੀਆਂ ਹੱਕੀ ਮੰਗਾ ਦਾ ਜਲਦ ਕੋਈ ਪੁਖ਼ਤਾ ਹੱਲ ਨਾ ਕੀਤਾ ਜਾਂਦਾ ਤਾਂ ਮਜਬੂਰਨ ਸਾਡੀ ਜਥੇਬੰਦੀ ਵੱਲੋਂ ਪੰਜਾਬ ਦੀ ਆਪ ਸਰਕਾਰ ਦਾ ਜ਼ਿਮਨੀ ਚੋਣਾਂ ਦੌਰਾਨ ਰੋਸ ਪ੍ਰਦਰਸ਼ਨ ਕਰਕੇ ਭੰਡੀ ਪ੍ਰਚਾਰ ਕੀਤਾ ਜਾਵੇਗਾ।
ਵਰਨਣਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਰਾਜ ਦੇ ਸਰਕਾਰੀ ਸਕੂਲਾਂ ਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਈ ਜੀ ਐਸ/ਆਈ ਈ ਵੀ/ਏ ਆਈ ਈ/ਐਸ ਟੀ ਆਰ/ਸਿੱਖਿਆ ਪ੍ਰੋਵਾਇਡਰਾਂ ਵੱਲੋਂ ਆਪਣੀ ਜ਼ਿੰਦਗੀ ਦੇ ਅਣਮੁੱਲੇ ਜਵਾਨੀ ਭਰੇ ਵਰ੍ਹੇ 10-15 ਸਾਲ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਦੇ ਤੋਰ ਤੇ ਨਿਭਾਏ ਤੇ ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਰੋਜ਼ਗਾਰ ਤੇ ਵੀ ਕਬਜ਼ਾ ਕਰ ਲਿਆ ਹੈ ਤੇ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ।
ਇਸ ਮੌਕੇ ਤੇ ਲਖਵਿੰਦਰ ਕੋਰ, ਕਿਰਨਾ ਕੋਰ, ਅਮਨਦੀਪ ਕੋਰ, ਵਰੁਨ ਖੇੜਾ, ਗੁਰਪ੍ਰੀਤ ਸਿੰਘ, ਜਸਵਿੰਦਰ ਕੋਰ, ਮਨਿੰਦਰ ਮਾਨਸਾ, ਗੁਰਸੇਵਕ ਮਾਨਸਾ, ਸੁਨੀਤਾ ਬੁਢਲਾਡਾ , ਵਜ਼ੀਰ ਰਾਮਪੁਰ ਮੰਡੇਰ , ਕਾਂਤਾ ਰਾਣੀ ਫਰਵਾਂਹ , ਵੀਰਪਾਲ ਕੋਰ, ਮਨਜੀਤ ਸਿੰਘ ਆਦਿ ਹਾਜ਼ਰ ਸਨ।

