ਸਰਕਾਰੀ ਅਧਿਆਪਕ ਨੂੰ ਪ੍ਰਸਾਸ਼ਨ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ, ਪੜ੍ਹੋ ਪੂਰਾ ਮਾਮਲਾ
ਪੰਜਾਬ ਨੈੱਟਵਰਕ, ਫਿਰੋਜ਼ਪੁਰ-
ਪਰਾਲੀ ਸਾੜਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਤੇ ਹੁਣ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ ਹੋ ਗਏ ਹਨ। ਦਰਅਸਲ, ਫਿਰੋਜ਼ਪੁਰ ਦੇ ਕਸਬਾ ਜ਼ੀਰਾ ਦੇ ਐਸਡੀਐੱਮ ਵੱਲੋਂ ਸਰਕਾਰੀ ਅਧਿਆਪਕ ਪਾਰਸ, ਜੋ ਕਿ ਮਹੀਆਂ ਕਲਾਂ ਵਾਲਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਹੈ, ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਦੂਜੇ ਪਾਸੇ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਅਧਿਆਪਕ ਪਾਰਸ ਨੂੰ ਐਸਡੀਐਮ ਵੱਲੋਂ ਜਾਰੀ ਹੋਏ ਨੋਟਿਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ, ਉਹ ਇਸ ਨੋਟਿਸ ਦੇ ਵਿਰੋਧ ਵਿੱਚ ਜਲਦ ਹੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਮਿਲ ਕੇ ਇਸ ਗੈਰ ਵਾਜਬ ਕਾਰਵਾਈ ਨੂੰ ਵਾਪਸ ਕਰਵਾਉਣ ਦੀ ਮੰਗ ਕਰਦੇ ਹਨ।