ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਬਾਰੇ ਮੁੜ ਦਿੱਤਾ ਵੱਡਾ ਬਿਆਨ, ਕਿਹਾ….
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਬਾਰੇ ਮੁੜ ਵੱਡਾ ਬਿਆਨ ਦਿੱਤਾ ਹੈ। ਪੰਜਾਬ ਸਰਕਾਰ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ, ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਨ ਵਾਸਤੇ ਸਾਡੀਆਂ ਸਾਰੀਆਂ ਕੋਸਿਸ਼ਾਂ ਜਾਰੀ ਹਨ ਅਤੇ ਬਹੁਤ ਜਲਦ ਇਨ੍ਹਾਂ ਅਧਿਆਪਕਾਂ ਨੂੰ ਖੁਸ਼ਖ਼ਬਰੀ ਮਿਲੇਗੀ।
ਦਰਅਸਲ, ਕੰਪਿਊਟਰ ਅਧਿਆਪਕ ਯੂਨੀਅਨਾਂ ਨੇ ਕਈ ਸਾਲਾਂ ਤੋਂ ਲਟਕਦੇ ਆ ਰਹੇ ਮਸਲੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੋਲ ਬੀਤੇ ਕੱਲ੍ਹ ਮੀਟਿੰਗ ਵਿੱਚ ਉੱਠਾਏ।
ਵਿੱਤ ਮੰਤਰੀ ਚੀਮਾ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਾਜ਼ਮਾਂ ਦੀ ਬਿਹਤਰੀ ਯਕੀਨੀ ਬਨਾਉਣ ਲਈ ਪਹਿਲੀਆਂ ਸਰਕਾਰਾਂ ਵਾਂਗ ਅਜਿਹੇ ਫੈਸਲੇ ਨਾ ਲਏ ਜਾਣ ਜਿਸ ਕਾਰਨ ਮੁਲਾਜ਼ਮਾਂ ਨੂੰ ਅਦਾਲਤੀ ਕੇਸਾਂ ਦਾ ਸਾਹਮਣਾ ਕਰਨਾ ਪਵੇ।
ਉਨ੍ਹਾਂ ਯੂਨੀਅਨ ਦੀਆਂ ਸਾਰੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਉਪਰੰਤ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।