ਵੱਡੀ ਖ਼ਬਰ: CBSE ਵੱਲੋਂ 21 ਸਕੂਲਾਂ ਦੀ ਮਾਨਤਾ ਰੱਦ, ਪੜ੍ਹੋ ਲਿਸਟ
ਪੰਜਾਬ ਨੈੱਟਵਰਕ, ਨਵੀਂ ਦਿੱਲੀ-
CBSE ਨੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਦਿੱਲੀ ਅਤੇ ਰਾਜਸਥਾਨ ਦੇ ਕਈ ਸਕੂਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਰੁੱਧ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ।
ਦੱਸ ਦੇਈਏ ਕਿ ਇਨ੍ਹਾਂ ਸਕੂਲਾਂ ਦੇ ਖਿਲਾਫ ਲਗਾਤਾਰ ਡੰਮੀ ਕਲਾਸਾਂ ਦੀਆਂ ਸ਼ਿਕਾਇਤਾਂ ਦਰਜ ਹੋ ਰਹੀਆਂ ਸਨ, ਜਿਸ ਤੋਂ ਬਾਅਦ ਸੀਬੀਐੱਸਈ ਨੇ ਇਨ੍ਹਾਂ ਸਕੂਲਾਂ ਦਾ ਨਿਰੀਖਣ ਕੀਤਾ ਸੀ।
ਜਾਣਕਾਰੀ ਮਿਲੀ ਹੈ ਕਿ ਸੀਬੀਐਸਈ ਨੇ 21 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਹੈ। 6 ਅਜਿਹੇ ਸਕੂਲ ਵੀ ਹਨ, ਜਿਨ੍ਹਾਂ ਨੂੰ ਡਾਊਨਗ੍ਰੇਡ ਕੀਤਾ ਗਿਆ ਹੈ। ਇਨ੍ਹਾਂ 6 ਸਕੂਲਾਂ ਨੂੰ ਸੀਨੀਅਰ ਸੈਕੰਡਰੀ ਤੋਂ ਘਟਾ ਕੇ ਸੈਕੰਡਰੀ ਪੱਧਰ ਤੱਕ ਪਹੁੰਚਾਇਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਸਾਰੇ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੜ੍ਹ ਰਹੇ ਹਨ ਪਰ ਕੋਈ ਵੀ ਕਲਾਸਾਂ ਨਹੀਂ ਲੱਗ ਰਹੀਆਂ। ਇਸ ਕਾਰਨ CBSE ਨੇ ਇਹ ਸਖ਼ਤ ਕਦਮ ਚੁੱਕਿਆ ਹੈ।
ਦੱਸ ਦੇਈਏ ਕਿ ਇਨ੍ਹਾਂ ਸਕੂਲਾਂ ਦੇ ਖਿਲਾਫ ਲਗਾਤਾਰ ਡੰਮੀ ਕਲਾਸਾਂ ਦੀਆਂ ਸ਼ਿਕਾਇਤਾਂ ਦਰਜ ਹੋ ਰਹੀਆਂ ਸਨ, ਜਿਸ ਤੋਂ ਬਾਅਦ ਸੀਬੀਐਸਈ ਨੇ ਇਹ ਵੱਡਾ ਕਦਮ ਚੁੱਕਦਿਆਂ ਹੋਇਆ, 21 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਹੈ।
#CBSE cracks down on ‘dummy’ schools: Affiliation of 21 schools withdrawn, six schools downgraded
Of the 21 schools whose affiliation has been withdrawn, 16 are in Delhi while five of them are in #Rajasthan's coaching hubs — #Kota and #Sikar pic.twitter.com/50SsYZxL7F
— DD News (@DDNewslive) November 6, 2024