ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਹੁਕਮ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਹ ਹਦਾਇਤ ਉਨ੍ਹਾਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਕੀਤੀਆਂ ਮੀਟਿੰਗਾਂ ਦੌਰਾਨ ਦਿੱਤੀ।
ਇਸ ਮੌਕੇ ਮੀਟਿੰਗ ਵਿੱਚ ਅਣਏਡਿਡ ਸਟਾਫ ਫਰੰਟ ਤੋਂ ਸੂਬਾ ਪ੍ਰਧਾਨ ਨਿਰਭੈ ਸਿੰਘ, ਉਪ ਪ੍ਰਧਾਨ ਸੁਖਚੈਨ ਸਿੰਘ ਅਤੇ ਖਜਾਨਚੀ ਭੁਪਿੰਦਰ ਸਿੰਘ ਹਾਜਰ ਸਨ।