ਵੱਡੀ ਖ਼ਬਰ: ਪੰਜਾਬ ਦੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਤਰ੍ਹਾਂ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮੁੱਦਾ ਵਿਚਾਰਨ ਦੇ ਹੁਕਮ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਦੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਤਰ੍ਹਾਂ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮੁੱਦਾ ਵਿਚਾਰਨ ਦੇ ਹੁਕਮ ਸੂਬਾ ਸਰਕਾਰ ਦੇ ਵਿੱਤ ਮੰਤਰੀ ਵੱਲੋਂ ਦਿੱਤੇ ਗਏ ਹਨ।
ਦਰਅਸਲ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਫ਼ਤਰੀ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਕੈਬਨਿਟ ਸਬ-ਕਮੇਟੀ ਨੇ ਅਫ਼ਸਰਾਂ ਦੀ ਕਮੇਟੀ ਨੂੰ ਸਾਲ 2018 ਅਤੇ 2022 ਵਿੱਚ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਤਰ੍ਹਾਂ ਸਕੂਲ ਦਫ਼ਤਰੀ ਸਟਾਫ਼ ਨੂੰ ਰੈਗੂਲਰ ਕਰਨ ਦਾ ਮੁੱਦਾ ਵਿਚਾਰਨ ਅਤੇ ਇੱਕ ਮਹੀਨੇ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਹੈ।
ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਵੱਲੋਂ ਉਠਾਏ ਗਏ ਪੇਅ ਅਨਾਮਲੀ ਦੇ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।
ਦਫਤਰੀ ਕਰਮਚਾਰੀ ਯੂਨੀਅਨ ਤੋਂ ਸੂਬਾ ਪ੍ਰਧਾਨ ਕੁਲਦੀਪ ਸਿੰਘ, ਰਜਿੰਦਰ ਸਿੰਘ, ਜਗਮੋਹਨ ਸਿੰਘ ਅਤੇ ਚਮਕੌਰ ਸਿੰਘ ਹਾਜਰ ਸਨ।