ਵੱਡੀ ਖ਼ਬਰ: ਸਿੱਖਿਆ ਵਿਭਾਗ ਵੱਲੋਂ ਬਰਖ਼ਾਸਤ ਇਹ ਅਧਿਆਪਕ ਜਲਦ ਹੋਣਗੇ ਬਹਾਲ, ਜਾਰੀ ਹੋਏ ਅਹਿਮ ਹੁਕਮ
ਪੰਜਾਬ ਨੈੱਟਵਰਕ, ਚੰਡੀਗੜ੍ਹ
ਸਿੱਖਿਆ ਵਿਭਾਗ ਵੱਲੋਂ ਬਰਖ਼ਾਸਤ ਕੀਤੇ ਗਏ ਅਧਿਆਪਕਾਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਦੀ ਬਰਖਾਸਤਗੀ ਦੇ ਕਾਰਨਾਂ ਦੀ ਪੜਤਾਲ ਕਰਨ ਦੇ ਨਿਰਦੇਸ਼ ਸੂਬਾ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਦਿੱਤੇ ਗਏ ਹਨ।
ਵਿੱਤ ਮੰਤਰੀ ਹਰਪਾਲ ਚੀਮਾ ਨਾਲ ਅੱਜ ਮੁੜ ਬਹਾਲ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਵੱਲੋਂ ਉਨ੍ਹਾਂ ਦੀ ਬਹਾਲੀ ਦੀ ਪ੍ਰਕਿਰਿਆ ਨੂੰ ਜਲਦੀ ਪੂਰਾ ਕਰਨ ਦੀ ਮੰਗ ਮੰਤਰੀ ਚੀਮਾ ਕੋਲੋਂ ਕੀਤੀ ਗਈ।
ਇਸ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ ਬਰਖਾਸਤ ਅਧਿਆਪਕਾਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਦੀ ਬਰਖਾਸਤਗੀ ਦੇ ਕਾਰਨਾਂ ਦੀ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੈਰ-ਵਾਜਬ ਕਾਰਨਾਂ ਕਰਕੇ ਬਰਖ਼ਾਸਤ ਕੀਤੇ ਗਏ ਅਧਿਆਪਕਾਂ ਦੇ ਕੇਸਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ।
ਇਸ ਮੀਟਿੰਗ ਵਿੱਚ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਤੋਂ ਪ੍ਰਧਾਨ ਵਿਕਾਸ ਸਾਹਨੀ, ਮੀਤ ਪ੍ਰਧਾਨ ਲਖਵਿੰਦਰ ਕੌਰ, ਵਰੁਣ ਖੇੜਾ, ਗੁਰਪ੍ਰੀਤ ਸਿੰਘ ਅਤੇ ਅਮਨਦੀਪ ਕੌਰ ਹਾਜਰ ਸਨ।