ਵੱਡੀ ਖ਼ਬਰ: ਦਿੱਲੀ ਤੋਂ Canada ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Canada
ਨਵੀਂ ਦਿੱਲੀ-
ਦਿੱਲੀ ਤੋਂ Canada ਜਾਣ ਵਾਲੀ ਫਲਾਈਟ ‘ਚ ਬੰਬ ਦੀ ਧਮਕੀ ਮਿਲੀ ਹੈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਹੈ। ਏਅਰ ਕੈਨੇਡਾ ਦੇ ਜਹਾਜ਼ AC43 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ।
ਫਲਾਈਟ ਨੇ ਰਾਤ 10:50 ‘ਤੇ ਉਡਾਣ ਭਰਨੀ ਸੀ, ਪਰ ਇਸ ਨੂੰ ਆਈਸੋਲੇਸ਼ਨ ਬੇ ‘ਤੇ ਭੇਜ ਦਿੱਤਾ ਗਿਆ ਹੈ। ਫਲਾਈਟ ਨੂੰ ਰੱਦ ਕਰ ਦਿੱਤਾ ਗਿਆ ਅਤੇ ਜਹਾਜ਼ ਦੇ ਹਰ ਕੋਨੇ ਦੀ ਤਲਾਸ਼ੀ ਲਈ ਗਈ।
ਨਿਊਜ਼ ਏਜੰਸੀ ਏਐਨਆਈ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਫਲਾਈਟ ਟੋਰਾਂਟੋ ਲਈ ਰਵਾਨਾ ਹੋਣ ਵਾਲੀ ਸੀ। ਸਾਵਧਾਨੀ ਦੇ ਉਪਾਅ ਵਜੋਂ, ਮਿਆਰੀ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਇੱਕ ਪੂਰੀ ਜਾਂਚ ਕੀਤੀ ਗਈ ਅਤੇ ਕੁਝ ਵੀ ਸ਼ੱਕੀ ਨਹੀਂ ਮਿਲਿਆ।
On 4th June at 10.50 PM, an email was received in DIAL (Delhi International Airport Limited) office, IGI Airport with the threat of a bomb inside Air Canada flight which was scheduled to depart to Toronto. Following standard security protocols, a thorough inspection was conducted…
— ANI (@ANI) June 5, 2024
ਦਿੱਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਣਯੋਗ ਹੈ ਕਿ ਪਿਛਲੇ ਹਫਤੇ ਵੀ ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਸੀ। ਪੈਰਿਸ-ਮੁੰਬਈ ਵਿਸਤਾਰਾ ਫਲਾਈਟ ‘ਤੇ ਬੰਬ ਦੀ ਧਮਕੀ ਵਾਲਾ ਨੋਟ ਮਿਲਿਆ ਹੈ।
ਇਸ ਤੋਂ ਪਹਿਲਾਂ ਦਿੱਲੀ ਤੋਂ ਵਾਰਾਣਸੀ ਜਾਣ ਵਾਲੀ ਫਲਾਈਟ ਤੋਂ ਪਹਿਲਾਂ ਇੰਡੀਗੋ ਦੀ ਫਲਾਈਟ ‘ਚ ਬੰਬ ਦੀ ਧਮਕੀ ਵਾਲਾ ਨੋਟ ਮਿਲਿਆ ਸੀ। ਜਹਾਜ਼ ਦੇ ਟਾਇਲਟ ‘ਚ ਮਿਲੇ ਇਕ ਕਾਗਜ਼ ‘ਤੇ ਬੰਬ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਜਹਾਜ਼ ਨੂੰ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ। ਜਹਾਜ਼ ਨੂੰ ਤੁਰੰਤ ਬਾਹਰ ਕੱਢਿਆ ਗਿਆ ਅਤੇ ਤਲਾਸ਼ੀ ਲਈ ਗਈ।