Punjab News: ਝੋਨਾ ਨਾ ਵਿਕਣ ਕਾਰਨ ਕਿਸਾਨ ਵੱਲੋਂ ਖ਼ੁਦਕੁਸ਼ੀ

All Latest NewsNews FlashPunjab News

 

ਸੁਨੀਲ ਜਾਖੜ ਨੇ ਸਰਕਾਰ ‘ਤੇ ਲਾਏ ਗੰਭੀਰ ਦੋਸ਼, ਕਿਹਾ- ਕੇਜਰੀਵਾਲ ਨੂੰ ਆਪਣੀ ਸਰਕਾਰ ਨੂੰ ਸੇਧ ਦੇਣ ਦੀ ਸਲਾਹ

ਚੰਡੀਗੜ੍ਹ –

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਦੇ ਆਪਣੇ ਜ਼ਿਲੇ ਸੰਗਰੂਰ ਦੇ ਕਿਸਾਨ ਜਸਵਿੰਦਰ ਸਿੰਘ ਵੱਲੋਂ ਝੋਨਾ ਨਾ ਵਿਕਣ ਅਤੇ ਕਰਜੇ ਕਾਰਨ ਆਤਮਹੱਤਿਆਂ ਕਰ ਲੈਣ ਤੇ ਗਹਿਰੇ ਦੁੱਖ ਦਾ ਇਜਹਾਰ ਕਰਦਿਆਂ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਨਾਕਾਮੀ ਦਾ ਹੀ ਨਤੀਜਾ ਹੈ ਕਿ ਅੱਜ ਕਿਸਾਨ ਦੀ ਇਹ ਦੁਰਦਸ਼ਾ ਹੋ ਰਹੀ ਹੈ।

ਇੱਥੋ ਜਾਰੀ ਬਿਆਨ ਵਿਚ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜਾਰੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਨਾਕਾਬਲੀਅਤ ਦਾ ਸਬੂਤ ਹੈ ਕਿ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਸਾਹਿਬ ਪੰਜਾਬ ਆ ਰਹੇ ਹਨ।

ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਬਿਹਤਰ ਹੋਵੇਗਾ ਕਿ ਉਹ ਭਲਕੇ ਸਰਪੰਚਾਂ ਨੂੰ ਸੇਧ ਦੇਣ ਦੀ ਬਜਾਏ ਆਪਣੀ ਸਰਕਾਰ ਨੂੰ ਸੇਧ ਦੇਣ ਜਿਸ ਦੇ ਅਨਾੜੀਪਨ ਕਾਰਨ ਅੱਜ ਸੂਬੇ ਦਾ ਕਿਸਾਨ ਇਸ ਕਦਰ ਪ੍ਰੇਸਾਨ ਹੈ ਕਿ ਫਸਲ ਨਾ ਵਿਕਣ ਕਾਰਣ ਆਤਮ ਹੱਤਿਆਂ ਤੱਕ ਕਰਨ ਲਈ ਮਜਬੂਰ ਹੋ ਰਿਹਾ ਹੈ।

ਉਨ੍ਹਾਂ ਨੇ ਅਰਵਿੰਦਰ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਜਦ ਉਨ੍ਹਾਂ ਦੀ ਸਰਕਾਰ ਬਣੇਗੀ ਤਾਂ ਕਿਸਾਨਾਂ ਨੂੰ ਆਤਮ ਹੱਤਿਆਵਾਂ ਨਹੀਂ ਕਰਣੀਆਂ ਪੈਣਗੀਆਂ ਪਰ ਹਾਲਾਤ ਦਾਅਵਿਆਂ ਦੇ ਬਿਲਕੁਲ ਉਲਟ ਹਨ।

ਉਨ੍ਹਾਂ ਨੇ ਆਪ ਸੁਪਰੀਮੋ ਨੂੰ ਕਿਹਾ ਕਿ ਉਹ ਆਪਣੀ ਸਰਕਾਰ ਨੂੰ ਇਸਤਿਹਾਰਬਾਜੀ ਤੋਂ ਹਟਕੇ ਲੋਕਾਂ ਦੇ ਮਸਲੇ ਕਰਨ ਹਿੱਤ ਲਗਾਉਣ। ਭਾਜਪਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੇਂ ਸਿਰ ਦੀ ਯੋਜਨਾਂਬੰਦੀ ਦੀ ਘਾਟ ਕਾਰਨ ਇਹ ਹਲਾਤ ਬਣੇ ਹੋਏ ਹਨ।

 

Media PBN Staff

Media PBN Staff

Leave a Reply

Your email address will not be published. Required fields are marked *