ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਨ ਤੋਂ ਮੁਨਕਰ ਪੰਜਾਬ ਸਰਕਾਰ
ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਜ਼ਿਮਨੀ ਚੋਣਾਂ 13 ਨਵੰਬਰ ਦੀ ਥਾਂ 20 ਨਵੰਬਰ ਕਰਨ ਕਰਕੇ ਹੁਣ 16 ਨਵੰਬਰ ਨੂੰ ਚੱਬੇਵਾਲ ਵਿਖੇ ਗੱਜਣਗੇ ਅਧਿਆਪਕ- ਡੀ.ਟੀ.ਐਫ
16 ਨਵੰਬਰ ਨੂੰ ਚੱਬੇਵਾਲ ਤੇ ਬਰਨਾਲਾ ਵਿਖੇ ਕੀਤੇ ਜਾਣਗੇ ਭਰਵੇ ਜ਼ੋਨਲ ਪੱਧਰੀ ਰੋਸ ਮੁਜਾਹਿਰੇ- ਡੀ.ਟੀ.ਐਫ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ 17 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਕੀਤੇ ਜਾਣ ਵਾਲੇ ਝੰਡਾ ਮਾਰਚ ਵਿੱਚ ਡੀ.ਟੀ.ਐਫ ਵਲੋਂ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ
ਦਲਜੀਤ ਕੌਰ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਅਤੇ ਬਦਲਾਅ ਵਾਲੇ ਅਖੌਤੀ ਨਾਰਿਆਂ ਦੇ ਉਲਟ ਅਧਿਆਪਕਾਂ ਦੀਆਂ ਵਿਭਾਗੀ ਹੱਕੀ ਤੇ ਜਾਇਜ਼ ਮੰਗਾਂ ਅਤੇ ਵਿੱਤੀ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਹੱਲ ਨਹੀਂ ਕੀਤੀਆਂ ਜਾ ਰਹੀਆਂ ਹਨ ਜਿਸ ਵਿਰੁੱਧ ਡੀ.ਟੀ.ਐਫ ਪੰਜਾਬ ਵੱਲੋਂ ਸੰਘਰਸ਼ੀ ਬਿਗੁਲ ਵਜਾਉਂਦਿਆਂ ਹੁਣ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ 13 ਨਵੰਬਰ ਦੀ ਥਾਂ 20 ਨਵੰਬਰ ਕਰਨ ਕਾਰਨ ਡੀ.ਟੀ.ਐਫ ਪੰਜਾਬ ਵੱਲੋਂ 8 ਨਵੰਬਰ 2024 ਨੂੰ ਚੱਬੇਵਾਲ ਅਤੇ ਬਰਨਾਲਾ ਵਿਖੇ ਕੀਤੇ ਜਾਣ ਵਾਲੇ ਜ਼ੋਨਲ ਰੋਸ ਮੁਜਾਹਿਰੇ ਹੁਣ 16 ਨਵੰਬਰ 2024 ਨੂੰ ਕੀਤੇ ਜਾਣ ਦਾ ਐਲਾਣ ਕਰ ਦਿੱਤਾ ਹੈ।
ਇਸ ਸਬੰਧੀ ਜਥੇਬੰਦੀ ਵੱਲੋਂ 29 ਅਕਤੂਬਰ 2024 ਨੂੰ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਸਵਾਲਨਾਮਾ ਜ਼ਾਰੀ ਕਰਕੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਰਾਹੀਂ ਭੇਜਿਆ ਗਿਆ ਸੀ।
ਇਸ ਸੰਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਅਸ਼ਵਨੀ ਅਵਸਥੀ, ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਹਰਜਾਪ ਸਿੰਘ ਬੱਲ, ਚਰਨਜੀਤ ਸਿੰਘ ਰੱਜਧਾਨ, ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ, ਗੁਰਪ੍ਰੀਤ ਸਿੰਘ ਨਾਭਾ ਤੇ ਕੁਲਦੀਪ ਸਿੰਘ ਵਰਨਾਲੀ ਨੇ ਦੱਸਿਆ ਕਿ 10-10 ਸਾਲਾਂ ਤੋਂ ਬੇਇਨਸਾਫੀ ਅਤੇ ਪੱਖਪਾਤ ਦਾ ਸ਼ਿਕਾਰ ਅਧਿਆਪਕ ਨਰਿੰਦਰ ਭੰਡਾਰੀ, ਡਾ. ਰਵਿੰਦਰ ਕੰਬੋਜ਼, ਓ.ਡੀ.ਐੱਲ. ਮਾਮਲਿਆਂ ਨਾਲ ਸੰਬੰਧਿਤ ਅਧਿਆਪਕਾਂ ਅਤੇ 14 ਹਿੰਦੀ ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰ ਸਿੱਖਿਆ ਮੰਤਰੀ ਦੇ ਨਾਲ ਜਥੇਬੰਦੀ ਦੀ ਤਿੰਨ ਮੀਟਿੰਗਾਂ ਵਿੱਚ ਸਹਿਮਤੀ ਦੇਣ ਦੇ ਬਾਵਜ਼ੂਦ ਰੈਗੂਲਰ ਆਰਡਰ ਜਾਰੀ ਕਿਓਂ ਨਹੀਂ ਕੀਤੇ ਗਏ ਅਤੇ ਲੈਕਚਰਾਰ ਮੁਖਤਿਆਰ ਸਿੰਘ ਜਲਾਲਾਬਾਦ ਨੂੰ ਸਿਆਸੀ ਦਖਲਅੰਦਾਜ਼ੀ ਤਹਿਤ ਸੈਕੜੇ ਕਿਲੋਮੀਟਰ ਦੂਰ ਬਦਲਣਾ ਕਿਹੜੇ ਕਿਸਮ ਦਾ ਨਿਆਂ ਹੈ?
ਪੂਰੇ ਵਿੱਦਿਅਕ ਵਰ੍ਹੇ ਦੌਰਾਨ ਨੀਯਤ ਸਿਲੇਬਸ ਤੋਂ ਦੂਰ ਮਿਸ਼ਨ ਸਮਰੱਥ, ਐਨ.ਈ.ਪੀ ਅਧਾਰਿਤ ਸੀ.ਈ.ਪੀ ਲਾਗੂ ਕਰਨਾ, ਸਿੱਖਿਆ ਵਿਭਾਗ ਚੋਂ ਚੁੱਪ ਚਪੀਤੇ ਹਜ਼ਾਰਾਂ ਅਸਾਮੀਆਂ ਦਾ ਖ਼ਾਤਮਾ ਕਰਨਾ ਸਿੱਖਿਆ ਕ੍ਰਾਂਤੀ ਹੈ ਜਾ ਸਿੱਖਿਆ ਉਜਾੜੂ ਨੀਤੀ ਹੈ? ਮਹਿੰਗਾਈ ਭੱਤੇ ਦੀ 15% ਘੱਟ ਕਿਸ਼ਤਾਂ ਦੇਣਾ, ਪੁਰਾਣੀ ਪੈਨਸ਼ਨ ਦਾ ਫੋਕਾ ਨੋਟੀਫਿਕੇਸ਼ਨ ਕਰਨਾ, ਦੂਰ ਦਰਾਡੇ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਲਈ ਪੇਂਡੂ ਭੱਤਾ ਤੇ ਬਾਰਡਰ ਭੱਤਾ ਖੋਣਾ ਕਿਹੋ ਜੇਹਾ ਬਦਲਾਅ ਹੈ?
ਡੀ.ਐਮ.ਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜ਼ਿਲ੍ਹਾ ਆਗੂਆਂ ਗੁਰਦੇਵ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਕੰਵਰਜੀਤ ਸਿੰਘ, ਕੰਵਲਜੀਤ ਕੌਰ, ਪਰਮਿੰਦਰ ਸਿੰਘ ਰਾਜਾਸਾਂਸੀ, ਰਾਜੇਸ਼ ਕੁੰਦਰਾ, ਰਾਜਵਿੰਦਰ ਸਿੰਘ ਚਿਮਨੀ ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਹਰਵਿੰਦਰ ਸਿੰਘ, ਜੁਝਾਰ ਸਿੰਘ ਟਪਿਆਲਾ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪ੍ਰਿਥੀਪਾਲ ਸਿੰਘ ਆਦਿ ਨੇ ਸਰਕਾਰ ਤੋਂ ਪੁੱਛਿਆ ਕਿ ਪਿਛਲੀਆਂ ਭਰਤੀਆਂ 5994, 2364 ਈ.ਟੀ.ਟੀ ਭਰਤੀ, ਰੈਗੂਲਰ ਮਰਜ਼ਿੰਗ ਦੀ ਮੰਗ ਕਰ ਰਹੇ ਕੰਪਿਊਟਰ ਅਧਿਆਪਕਾਂ, ਆਈ.ਈ.ਆਰ.ਟੀ, ਤੇ ਐਸੋਸੀਏਟ ਅਧਿਆਪਕਾਂ ਨੂੰ ਸੜਕ ਤੇ ਕਿਓਂ ਰੁਲਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ? ਕੀ ਅਧਿਆਪਕਾਂ ਦੀਆਂ ਗ਼ੈਰ ਵਿੱਦਿਅਕ ਡਿਊਟੀਆਂ ਪ੍ਰਤੀ ਚੁਪੀ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੀ ਗ਼ੈਰ ਸੰਵੇਦਨਸ਼ੀਲਤਾ ਨਹੀਂ? 5178 ਤੇ 3442 ਅਧਿਆਪਕਾਂ ਦੀ ਮੁਢਲੀ ਠੇਕਾ ਨਿਯੁਕਤੀ ਤੋਂ ਪੱਕੀ ਭਰਤੀ ਦੇ ਸਮੁੱਚੇ ਲਾਭ ਦੇਣ ਦੇ ਅਦਾਲਤੀ ਫੈਸਲੇ ਜਨਰਲਾਇਸ ਕਿਓਂ ਨਹੀਂ ਕੀਤਾ ਜਾ ਰਿਹਾ? ਆਗੂਆਂ ਨੇ ਮੰਗਾਂ ਪੂਰੀਆਂ ਨਾਂ ਕੀਤੇ ਜਾਣ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਅਹਿਦ ਲਿਆ।
ਡੀ.ਟੀ.ਐਫ ਪੰਜਾਬ ਦੇ ਆਗੂਆਂ ਨੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪੰਜਾਬ ਨੂੰ ਚੇਤਾਵਨੀ ਜ਼ਾਰੀ ਕਰਦਿਆਂ ਕਿਹਾ ਕਿ ਸਿੱਖਿਆ ਤੇ ਅਧਿਆਪਕਾਂ ਨਾਲ ਸੰਬੰਧਿਤ ਚਿਰ ਲੰਬਿਤ ਜਾਇਜ਼ ਮੰਗਾਂ ਦਾ ਨਿਪਟਾਰਾ ਫੌਰੀ ਕੀਤਾ ਜਾਵੇ ਨਹੀਂ ਤੇ ਜ਼ਿਮਨੀ ਚੋਣਾਂ ਦੌਰਾਨ ਤਿੱਖੇ ਜਥੇਬੰਧਕ ਸੰਘਰਸ਼ ਕੀਤੇ ਜਾਣਗੇ। ਆਗੂਆਂ ਨੇ ਦੱਸਿਆ ਕਿ 17 ਨਵੰਬਰ ਨੂੰ ਪੰਜਾਬ ਮੁਲਾਜ਼ਿਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਡੇਰਾ ਬਾਬਾ ਨਾਨਕ ਵਿਖੇ ਐਲਾਣੇ ਝੰਡਾ ਮਾਰਚ ਵਿੱਚ ਵੀ ਡੀ.ਟੀ.ਐਫ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਭਰਵੀਂ ਗਿਣਤੀ ਵਿੱਚ ਸ਼ਾਮੂਲੀਅਤ ਕੀਤੀ ਜਾਵੇਗੀ।