ਵੱਡੀ ਖ਼ਬਰ: ਸਕੂਲ ਜਾ ਰਹੀ ਅਧਿਆਪਕਾ ਦੀ ਭਿਆਨਕ ਸੜਕ ਹਾਦਸੇ ‘ਚ ਮੌਤ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸਕੂਲ ਬੱਚਿਆਂ ਨੂੰ ਪੜ੍ਹਾਉਣ ਜਾ ਰਹੀ ਅਧਿਆਪਕਾ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਹੈ। ਘਟਨਾ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਅਧਿਆਪਕ ਸਕੂਟੀ ਤੇ ਸਵਾਰ ਹੋ ਕੇ ਸਰਕਾਰੀ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਉਣ ਜਾ ਰਹੀ ਹੈ।
ਇਸ ਦੌਰਾਨ ਉਹਦੀ ਸਕੂਟੀ ਨੂੰ ਸਕੂਲੀ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਨਿਕਾ ਨਾਂਅ ਦੀ ਅਧਿਆਪਕਾ ਦੀ ਮੌਕੇ ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਪੁਲਿਸ ਦੇ ਵਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਪਿੰਡ ਕੁਟਾਣੀ ਦੀ ਵਸਨੀਕ ਮੋਨਿਕਾ ਪੀਜੀਟੀ ਦੀ ਮੈਥ ਅਧਿਆਪਕਾ ਸੀ ਅਤੇ ਉਹ ਪਿੰਡ ਨਰੂਆਣਾ ਸਥਿਤ ਸਰਕਾਰੀ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਉਣੀ ਸੀ ਅਤੇ ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਵੀ ਉਹ ਸਵੇਰ ਸਮੇਂ ਆਪਣੀ ਸਕੂਟੀ ਤੇ ਸਵਾਰ ਹੋ ਕੇ ਬੱਚਿਆਂ ਨੂੰ ਪੜ੍ਹਾਉਣ ਲਈ ਜਾ ਰਹੀ ਸੀ, ਜਦੋਂ ਉਹ ਪਿੰਡ ਬੁੜਸ਼ਾਮ ਅਤੇ ਮਧਾਣਾ ਲਾਗੇ ਪਹੁੰਚੀ ਤਾਂ, ਇਸ ਦੌਰਾਨ ਨਿੱਜੀ ਸਕੂਲ ਦੀ ਬੱਸ ਨੇ ਉਹਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਅਧਿਆਪਕਾ ਦੀ ਮੌਕੇ ਤੇ ਹੀ ਮੌਤ ਹੋ ਗਈ।