Half Day holiday: ਮੰਗਲਵਾਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
Half Day holiday: 12 ਨਵੰਬਰ ਨੂੰ ਵਿੱਦਿਅਕ ਸੰਸਥਾਵਾਂ ’ਚ ਅੱਧੇ ਦਿਨ ਦੀ ਛੁੱਟੀ-DC ਜਲੰਧਰ
ਪੰਜਾਬ ਨੈੱਟਵਰਕ, ਜਲੰਧਰ:
Half Day holiday: ਪੰਜਾਬ ਸਰਕਾਰ ਦੇ ਹੁਕਮਾਂ ਤਹਿਤ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਜਲੰਧਰ ਪ੍ਰਸਾਸ਼ਨ ਦੇ ਵੱਲੋਂ ਕੀਤਾ ਗਿਆ ਹੈ।
ਜਾਣਕਾਰੀ ਦੇ ਮੁਤਾਬਿਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 12 ਨਵੰਬਰ ਨੂੰ ਜਲੰਧਰ ਸ਼ਹਿਰ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ DC ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿੱਚ 12 ਨਵੰਬਰ 2024 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ (Punjab School Closed) ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦਿਨ ਛੁੱਟੀ ਹੋਵੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।