All Latest NewsGeneralNews FlashPunjab NewsTop BreakingTOP STORIES

ਪੰਜਾਬ ‘ਚ MC ਚੋਣਾਂ ਨੂੰ ਲੈ ਕੇ ਵੱਡੀ ਖ਼ਬਰ! ਸੁਪਰੀਮ ਕੋਰਟ ਨੇ ਮਾਨ ਸਰਕਾਰ ਨੂੰ ਜਾਰੀ ਕੀਤੇ ਅਹਿਮ ਹੁਕਮ

 

Punjab municipal elections-

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ।

ਸੁਪਰੀਮ ਕੋਰਟ ਨੇ ਵੀ ਸਾਫ ਆਖ ਦਿੱਤਾ ਹੈ ਕਿ ਅੱਠ ਹਫਤਿਆਂ ਵਿਚ ਚੋਣ ਪ੍ਰਕ੍ਰਿਆ ਪੂਰੀ ਕੀਤੀ ਜਾਵੇ। ਦੱਸ ਦਈਏ ਕਿ, ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦੋ ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।

ਪਰ ਅੱਜ ਸੁਪਰੀਮ ਕੋਰਟ ਨੇ ਸਰਕਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ।

ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਉਂਸਿਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫੀ ਸਮਾਂ ਬੀਤ ਚੁੱਕਾ ਹੈ। ਇਸੇ ਦੌਰਾਨ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ।

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਹੁਣ ਅਦਾਲਤ ਨੇ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ।

 

 

Leave a Reply

Your email address will not be published. Required fields are marked *