ਪੰਜਾਬ ‘ਚ ਅਸਲ ਸਿੱਖਿਆ ਤੋਂ ਬੱਚਿਆਂ ਨੂੰ ਲਾਂਭੇ ਕਰ ਰਹੇ ਨੇ CEP ਵਰਗੇ ਪ੍ਰੋਜੈਕਟ: ਗੌਰਮਿੰਟ ਟੀਚਰਜ਼ ਯੂਨੀਅਨ
ਅੰਕੜਿਆਂ ਦੇ ਫ਼ਰਜ਼ੀਵਾੜੇ ਦੀ ਭੇਂਟ ਚਾੜ੍ਹੇ ਜਾ ਰਹੇ ਹਨ ਬੱਚੇ ਅਤੇ ਅਧਿਆਪਕ: ਸੁਖਵਿੰਦਰ ਸਿੰਘ ਚਾਹਲ
ਅਧਿਆਪਕਾਂ ਨੂੰ ਮੁਅੱਤਲ ਕਰਨਾ ਹਿਟਲਰਸ਼ਾਹੀ:- ਗੁਰਵਿੰਦਰ ਸਿੰਘ ਸੋਸਕੌਰ
ਪੰਜਾਬ ਨੈੱਟਵਰਕ, ਫਿਲੌਰ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਗੁਰਵਿੰਦਰ ਸਿੰਘ ਸੱਸਕੋਰ , ਕੈਸ਼ੀਅਰ ਅਮਨਦੀਪ ਸ਼ਰਮਾ ਤੇ ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਸੀ ਈ ਪੀ ਪ੍ਰੋਜੈਕਟ ਅਧੀਨ ਸਰਵੇ ਦੇ ਨਾਮ ਤੇ ਕੀਤੀਆਂ ਜਾ ਰਹੀਆਂ ਧੜਾਧੜ ਮੁਅਤਲੀਆਂ ਵਰਗੇ ਹਿਟਲਰਸ਼ਾਹੀ ਫੈਂਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਆਗੂਆ ਨੇ ਕਿਹਾ ਹੈ ਕਿ ਬੱਚਿਆਂ ਨੂੰ ਅਸਲ ਸਿੱਖਿਆ ਤੋਂ ਲਾਂਭੇ ਕੀਤਾ ਜਾ ਰਿਹਾ ਹੈ ਤੇ ਸਿਰਫ਼ ਅੰਕੜਿਆਂ ਦਾ ਫ਼ਰਜ਼ੀਵਾੜਾ ਸਿਰਜਿਆ ਜਾ ਰਿਹਾ ਹੈ ਤੇ ਬੱਚਿਆਂ ਨੂੰ ਸਿਲੇਬਸ ਤੋਂ ਦੂਰ ਕੀਤਾ ਜਾ ਰਿਹਾ ਹੈ।
ਯਾਦ ਰਹੇ ਪਹਿਲਾਂ ਵੀ ਇਸ ਤਰ੍ਹਾਂ ਦੇ ਬੀਤੇ ਸਮੇਂ ਵਿੱਚ ਬਹੁਤ ਪ੍ਰੋਜੈਕਟ ਚਲਾਏ ਗਏ ਪਰ ਨਤੀਜ਼ਾ ਜ਼ੀਰੋ ਹੀ ਰਿਹਾ ਤੇ ਉਲਟਾ ਬੱਚਿਆਂ ਦਾ ਘਾਂਣ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਨਾਮ ਤੇ ਬਣੀ ਪੰਜਾਬ ਸਰਕਾਰ ਨੇ ਸਿੱਖਿਆ ਦਾ ਪੂਰੀ ਤਰ੍ਹਾਂ ਬੇੜਾ ਗ਼ਰਕ ਕਰ ਦਿੱਤਾ ਹੈ ਤੇ ਸਿਰਫ਼ ਅੰਕੜਿਆਂ ਵਿੱਚ ਮੋਹਰੀ ਦਿਸਣ ਤੇ ਰਾਜਨੀਤਕ ਲਾਭ ਲਈ ਸਿੱਖਆ ਦੀ ਬ੍ਲੀ ਲਈ ਜਾ ਰਹੀ ਹੈ। ਓਹਨਾ ਇਸ ਸਮੇਂ ਮੰਗ ਕੀਤੀ ਕਿ ਸੀ ਈ ਪੀ ਅਧੀਨ ਅਧਿਆਪਕਾਂ ਦੀਆਂ ਕੀਤੀਆਂ ਮੁਅਤਲੀਆਂ ਨੂੰ ਰੱਦ ਕੀਤਾ ਜਾਵੇ ਨਹੀਂ ਤਾਂ ਬਾਕੀ ਅਧਿਆਪਕ ਜਥੇਬੰਦੀਆਂ ਨੂੰ ਨਾਲ ਲੈਕੇ ਸੰਘਰਸ਼ ਕੀਤਾ ਜਾਵੇਗਾ।
ਇਸ ਸਮੇਂ ਬਲਵਿੰਦਰ ਸਿੰਘ ਭੁੱਟੋ ਜਥੇਬੰਧਕ ਸਕੱਤਰ, ਜਸਵਿੰਦਰ ਸਮਾਣਾ ਸਹਾਇਕ ਜਥੇਬੰਧਕ ਸਕੱਤਰ, ਕੁਲਦੀਪ ਸਿੰਘ ਪੂਰੋਵਾਲ ਤੇ ਗੁਰਪ੍ਰੀਤ ਸਿੰਘ ਅੰਮੀਵਾਲ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾਂ ਮੀਤ ਪ੍ਰਧਾਨ, ਦੇਵੀ ਦਿਆਲ ਤੇ ਹਰਿੰਦਰ ਮੱਲੀਆਂ ਜੁਆਇੰਟ ਸਕੱਤਰ,ਦਿਲਦਾਰ ਭੰਡਾਲ਼ ਤੇ ਗਣੇਸ਼ ਭਗਤ ਤੋਂ ਬਿਨਾਂ ਦਿਲਦਾਰ ਭੰਡਾਲ਼, ਗੁਰਦੀਪ ਸਿੰਘ ਬਾਜਵਾ, ਗੁਰਮੇਲ ਸਿੰਘ, ਬਲਵਿੰਦਰ ਸਿੰਘ ਭੁੱਟੋ, ਸੁਭਾਸ਼ ਪਠਾਨਕੋਟ ਤੇ ਗਣੇਸ਼ ਭਗਤ ਸੁੱਚਾ ਸਿੰਘ ਟਰਪਈ, ਹਰਿੰਦਰ ਮੱਲੀਆਂ , ਬਲਦੇਵ ਸਿੰਘ ਬਰਾੜ , ਸਰਬਜੀਤ ਸਿੰਘ ਬਰਾੜ,ਪਰਮਜੀਤ ਸਿੰਘ ਸ਼ੋਰੇ ਵਾਲਾ, ਰਾਜੀਵ ਹਾਂਡਾ, ਕੁਲਦੀਪ ਪੁਰੋਵਾਲ, ਕਪੂਰਥਲਾ ਤੋਂ ਸੁਖਚੈਨ ਸਿੰਘ ਬੱਧਣ, ਜਗਜੀਤ ਸਿੰਘ ਮਾਨ, ਨੂਰ ਮੁਹੰਮਦ, ਨਰਿੰਦਰ ਸਿੰਘ ਮਾਖਾ, ਜੱਜ ਪਾਲ ਸਿੰਘ ਬਾਜੇ ਕੇ, ਮਨੋਹਰ ਲਾਲ ਸ਼ਰਮਾ, ਤੋਂ ਜਸਵਿੰਦਰ ਸਿੰਘ ਸਮਾਣਾ, ਰਵਿੰਦਰ ਸਿੰਘ ਪੱਪੀ ਸਿੱਧੂ, ਬਿਕਰਮਜੀਤ, ਦੇਵੀ ਦਿਆਲ ਸਰਬਜੀਤ ਸਿੰਘ ਸੰਧੂ , ਭੁਪਿੰਦਰ ਸਿੰਘ ਜੀਰਾ, ਰਜਿੰਦਰ ਰਾਜਨ, ਦਲਜੀਤ ਸਿੰਘ, ਰਣਜੀਤ ਸਿੰਘ, ਸੁਭਾਸ਼ ਪਠਾਨਕੋਟ, ਅਮ੍ਰਿਤਪਾਲ ਸਿੰਘ ਪਠਾਨਕੋਟ, ਧਰਮਿੰਦਰ ਭੰਗੂ, ਨਿਰਮੋਲਕ ਸਿੰਘ ਹੀਰਾ, ਸਰਬਜੀਤ ਸਿੰਘ ਧਾਲੀਵਾਲ, ਹਰਜੀਤ ਸਿੰਘ ਗਲ਼ਵੱਟੀ, ਰਰੇਸ਼ ਕੁਮਾਰ, ਸੰਦੀਪ ਕੁਮਾਰ ਫਾਜ਼ਿਲਕਾ, ਪ੍ਰਭਜੀਤ ਸਿੰਘ ਰਸੂਲਪੁਰ, ਰਮਨਦੀਪ ਸਿੰਘ, ਸੁਖਬਿੰਦਰ ਸਿੰਘ, ਅਮਰਜੀਤ ਸਿੰਘ, ਜਸਬੀਰ ਸਿੰਘ, ਕਮਲਦੀਪ ਸਿੰਘ, ਕੁਲਚਰਨ ਕੁਮਾਰ, ਨਵਤੇਜ ਸਿੰਘ ਲੁਧਿਆਣਾ, ਅਵਤਾਰ ਸਿੰਘ ਮਾਨਸਾ, ਕੁਲਦੀਪ ਕੌੜਾ, ਕੁਲਦੀਪ ਵਾਲੀਆ, ਵੇਦ ਪਰਕਾਸ਼, ਰਵੀ ਕੁਮਾਰ, ਜਤਿੰਦਰ ਸਿੰਘ ਫਰੀਦਕੋਟ, ਅਮਨਦੀਪ ਸਿੰਘ, ਅਮਰੀਕ ਸਿੰਘ, ਰਵਿੰਦਰ ਸਿੰਘ ਸੰਗਰੂਰ, ਹਰਮਨ ਦੀਪ ਸਿੰਘ, ਬਲਜੀਤ ਸਿੰਘ, ਰਮੇਸ਼ ਕੁਮਾਰ ਕਪੂਰਥਲਾ, ਪਰਦੀਪ ਸਿੰਘ, ਕਰਨੈਲ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਦੀਸ਼ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਰਜੇਸ਼ ਕੁਮਾਰ ਫਤਹਿਗੜ੍ਹ, ਮਨਜਿੰਦਰ ਸਿੰਘ ਲਾਡੀ, ਦਿਦਾਰ ਸਿੰਘ ਪਟਿਆਲਾ, ਰਸ਼ਪਾਲ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਮੋਗਾ, ਬਲਵਿੰਦਰ ਸਿੰਘ ਸੰਧੂ, ਜਗਸੀਰ ਸਿੰਘ ਗਿੱਲ ਫਿਰੋਜ਼ਪੁਰ, ਅਮਨਦੀਪ ਫਾਜ਼ਿਲਕਾ, ਸੰਦੀਪ ਫਾਜ਼ਿਲਕਾ ਆਦਿ ਹਾਜ਼ਰ ਸਨ।