Weather Alert: ਮੌਸਮ ਵਿਭਾਗ ਪੰਜਾਬ ਵੱਲੋਂ ਯੈਲੋ ਅਲਰਟ ਜਾਰੀ, ਸੰਘਣੀ ਧੁੰਦ ਪੈਣ ਦੀ ਚੇਤਾਵਨੀ
Weather Alert: ਸੰਘਣੀ ਧੁੰਦ ਦੇ ਨਾਲ ਹਲਕੀ ਬਾਰਿਸ਼ ਦੀ ਵੀ ਚੇਤਾਵਨੀ
ਪੰਜਾਬ / ਹਿਮਾਚਲ
Weather Alert: ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਅੰਦਰ ਸੰਘਣੀ ਧੁੰਦ ਪੈਣ ਬਾਰੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ, ਅਗਲੇ ਕੁੱਝ ਦਿਨਾਂ ਦੇ ਅੰਦਰ ਪੰਜਾਬ ਅਤੇ ਹਿਮਾਚਲ ਵਿੱਚ ਸਵੇਰੇ ਅਤੇ ਰਾਤ ਨੂੰ ਸੰਘਣੀ ਧੁੰਦ ਦੇ ਨਾਲ ਹਲਕੀ ਬਾਰਿਸ਼ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਹਾਲਾਂਕਿ, ਮੌਸਮ ਵਿਭਾਗ ਨੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਇਸ ਦੌਰਾਨ ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਕੇਰਲ ਵਿੱਚ 15 ਨਵੰਬਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਅਗਲੇ 12 ਘੰਟਿਆਂ ‘ਚ ਦੱਖਣੀ ਬੰਗਾਲ ਦੀ ਖਾੜੀ ‘ਚ ਚੱਕਰਵਾਤ ਬਣੇਗਾ।
ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਕੁਝ ਦਿਨ ਹੋਰ ਮੌਸਮ ਅਜਿਹਾ ਹੀ ਰਹੇਗਾ।
ਨਾਲ ਹੀ, ਇਸ ਹਫਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ ਅਤੇ ਘੱਟੋ-ਘੱਟ ਤਾਪਮਾਨ 17 ਤੋਂ 18 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।