All Latest NewsNews FlashPunjab News

ਵੱਡੀ ਖ਼ਬਰ: ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਲਾਂ! ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਜ਼ਿਮਨੀ ਚੋਣਾਂ ਦੇ ਚਲਦਿਆਂ ਚੋਣ ਕਮਿਸ਼ਨ ਵੱਲੋਂ ਗਿੱਦੜ੍ਹਬਾਹਾ ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਬਾਦਲ ਅਤੇ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਦੋਵਾਂ ਆਗੂਆਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਲੱਗੇ ਸਨ, ਜਿਸ ਕਾਰਨ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਦੋਵਾਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਹੈ।

ਜ਼ਿਕਰਯੋਗ ਹੈ ਕਿ ਚੋਣ ਪ੍ਰਚਾਰ ਦੌਰਾਨ ਇਕ ਧਾਰਮਿਕ ਸਥਾਨ ਉਤੇ ਰਾਜਾ ਵੜਿੰਗ ਦੇ ਚੋਣ ਪ੍ਰਚਾਰ ਕਰਨ ਦੀ ਸ਼ਿਕਾਇਤ ਕੀਤੀ ਗਈ ਸੀ।

ਦੂਜੇ ਪਾਸੇ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੀ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਸਰਕਾਰੀ ਨੌਕਰੀਆਂ ਦਿਵਾਉਣ ਦਾ ਵਾਅਦਾ ਕਰ ਰਹੇ ਸਨ। ਇਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *