‘ਮੁੱਖ ਮੰਤਰੀ ਧਮਕ ਬੇਸ’ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਸਸਪੈਂਡ
ਤਰਨਤਾਰਨ
ਬੀਤੇ ਦਿਨ ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਧਮਕ ਬੇਸ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਈ ਸੀ। ਮੁੱਖ ਮੰਤਰੀ ਦੀ ਕੋਈ ਹੋਰ ਨਹੀਂ, ਬਲਕਿ ਪੁਲਿਸ ਮੁਲਾਜ਼ਮ ਹੀ ਕੁੱਟਮਾਰ ਕਰ ਰਹੇ ਸਨ।
ਹੁਣ ਜਾਣਕਾਰੀ ਇਹ ਮਿਲੀ ਹੈ ਕਿ, ਮੁੱਖ ਮੰਤਰੀ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਸਸਪੈਂਡ ਕਰ ਦਿੱਤੇ ਗਏ ਹਨ। ਘਟਨਾ ਤਰਨਤਾਰਨ ਦੇ ਪਿੰਡ ਦੀਨੇਵਾਲ ਦੀ ਦੱਸੀ ਜਾ ਰਹੀ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ, ਮੁੱਖ ਮੰਤਰੀ ਖਿਲਾਫ਼ ਪਿੰਡ ਵਾਲਿਆਂ ਦੀ ਸ਼ਿਕਾਇਤ ਤੇ ਪੁਲਿਸ ਮੌਕੇ ਤੇ ਗਈ ਤਾਂ ਇਹ ਘਟਨਾ ਵਾਪਰੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕੁੱਟਮਾਰ ਕੀਤੀ ਗਈ।
ਹਾਲਾਂਕਿ ਪੁਲਿਸ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਵੱਡਾ ਐਕਸ਼ਨ ਲੈਂਦੇ ਹੋਏ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।