All Latest News

ਭਗਵੰਤ ਮਾਨ ਸਰਕਾਰ ਦੇ ਲਿਖਤੀ ਵਾਅਦਿਆਂ ਦੀ ਕੰਪਿਊਟਰ ਅਧਿਆਪਕਾਂ ਖੋਲ੍ਹਣਗੇ ਪੋਲ, ਗਿੱਦੜਬਾਹਾ ‘ਚ ਕਰਨਗੇ ਝੰਡਾ ਮਾਰਚ

 

ਗਿੱਦੜਵਾਹਾ ਵਿਖੇ 16 ਨੂੰ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੇ ਕੀਤੇ ਲਿਖਤੀ ਵਾਅਦਿਆ ਦੀ ਖੋਲਾਗੇ ਪੋਲ:-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ

ਪੰਜਾਬ ਨੈੱਟਵਰਕ, ਨਵਾਂ ਸ਼ਹਿਰ

ਜਿਲਾ ਸ਼ਹੀਦ ਭਗਤ ਸਿੰਘ ਨਗਰ ਇਕ ਅਹਿਮ ਮੀਟਿੰਗ ਸਟੇਟ ਜੁਆਇੰਟ ਸੈਕਟਰੀ ਰਾਜਵਿੰਦਰ ਲਾਖਾ ਅਤੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ, ਜਿਸ ਵਿੱਚ ਸਾਰੇ ਜਿਲ੍ਹੇ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ।

ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵੱਲੋ ਗਿੱਦੜਵਾਹਾ ਵਿਖੇ 16 ਨਵੰਬਰ ਨੂੰ ਝੰਡਾ ਮਾਰਚ ਲਈ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਲਿਖਤੀ ਵਾਅਦੇ ਅਤੇ ਐਲਾਨਾ ਨੂੰ ਲਾਗੂ ਕਰਨ ਤੋਂ ਟਾਲ –ਮਟੋਲ ਕੀਤੀ ਜਾ ਰਹੀ ਨੀਤੀ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਝੰਡਾ ਮਾਰਚ ਦੀ ਲੜੀ ਤਹਿਤ 16 ਨਵੰਬਰ ਨੂੰ ਗਿੱਦੜਵਾਹਾ ਵਿਖੇ ਵੱਡੀ ਗਿਣਤੀ ਵਿੱਚ ਪੋਲ –ਖੋਲ ਰੈਲੀ ਕਰਕੇ ਆਮ ਜਨਤਾ ਦੀ ਕਹਿਚਰੀ ਵਿੱਚ ਪ੍ਰਚਾਰਿਆ ਜਾਵੇਗਾ।

ਕਿਉਂਕਿ ਜੁਲਾਈ 2011 ਨੂੰ ਰਾਜਪਾਲ ਪੰਜਾਬ ਦੇ ਨੋਟੀਫਿਕੇਸ਼ਨ ਅਨੁਸਾਰ ਮੌਕੇ ਦੀ ਸਰਕਾਰ ਨੇ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾੲਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਕੀਤਾ ਗਿਆ ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਪੂਰਨ ਤੌਰ ਤੇ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀ ਕੀਤਾ ਗਿਆ।

ਭਗਵੰਤ ਮਾਨ ਸਰਕਾਰ ਦੇ ਵਿਧਾਇਕ, ਮੰਤਰੀ ਅਤੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਸੱਤਾ ਵਿੱਚ ਆਉਣ ਤੋਂ ਪਹਿਲਾ ਜੱਥੇਬੰਦੀ ਦੇ ਧਰਨਿਆ ਵਿੱਚ ਇਹ ਵਾਅਦੇ ਕਰਕੇ ਗਏ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਕੇ ਉਹਨਾ ਨਾਲ ਨਿਆ ਕੀਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਨੇ ਇਸ ਨੂੰ ਚੋਣ ਮਨੋਰਥ ਪੱਤਰ ਵਿੱਚ ਵੀ ਲਿਖਤੀ ਗਰੰਟੀ ਵਜੋਂ ਸ਼ਾਮਿਲ ਕੀਤਾ ਗਿਆ ਸੀ।

ਭਾਵੇ 15 ਸਤੰਬਰ 2022 ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ ਕਿ ਕੇਵਲ ਤਾਂ ਕੇਵਲ ਐਲਾਨ ਬਣ ਕੇ ਹੀ ਰਹਿ ਗਿਆ ਜਿਸ ਨੂੰ ਅੱਜ ਤੱਕ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ।

ਜਿਕਰਯੋਗ ਹੈ ਕਿ 55 ਤੋਂ ਵੱਧ ਮੀਟਿੰਗਾਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਦੇ ਨਾਲ ਕਰਨ ਉਪਰੰਤ ਵੀ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ ਹੈ। ਜਥੇਬੰਦੀ ਦੇ ਆਗੂਆ ਨੇ ਜਾਣਕਾਰੀ ਦਿੰਦਿਆ ਕਿਹਾ ਕੰਪਿਊਟਰ ਅਧਿਆਪਕਾਂ ਦਾ 6ਵਾਂ ਤਨਖਾਹ ਕਮਿਸ਼ਨ , ਮਹਿੰਗਾਈ ਭੱਤਾ, ਏ.ਸੀ.ਪੀ. ਅਤੇ ਹੋਰ ਵਿੱਤੀ ਲਾਭ ਜਬਰੀ ਰੋਕੇ ਹਨ ਜਿਨਾਂ ਤਰੂੰਤ ਲਾਗੂ ਕੀਤੇ ਜਾਵੇ, ਜਦੋਕਿ ਉਪਰੋਕਤ ਲਾਭ ਪੰਜਾਬ ਦੇ ਬਾਕੀ ਸਾਰੇ ਮੁਲਾਜਮਾਂ ਨੂੰ ਦਿੱਤੇ ਜਾ ਚੁੱਕੇ ਪਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।

ਕੰਪਿਊਟਰ ਅਧਿਆਪਕਾਂ ਦੀ ਇੰਨੀ ਤਰਸਯੋਗ ਹਾਲਤ ਹੈ ਕਿ ਕਰੋਨਾ ਕਾਲ ਵਿੱਚ ਡਿਉਟੀ ਕਰਦਿਆ ਨੂੰ ਕਰੋਨਾ ਕਰਕੇ ਮੌਤ ਹੋ ਜਾਣ ਕਰਕੇ ਅਧਿਆਪਕਾਂ ਦੇ ਪਰਿਵਾਰ ਨੂੰ ਨੌਕਰੀ ਤਾਂ ਕੀ ਦੇਣੀ ਸੀ ਉਹਨਾ ਦੇ ਆਸ਼ਰਿਤਾ ਦੀ ਇੱਕ ਧੇਲੇ ਦੀ ਵੀ ਆਰਥਿਕ ਸਹਾਇਤਾ ਨਹੀਂ ਕੀਤੀ ਅਤੇ ਵੱਖ -2 ਸਮੇਂ ਦੌਰਾਨ ਲਗਭਗ 100 ਦੇ ਕਰੀਬ ਕੰਪਿਊਟਰ ਅਧਿਆਪਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਜਿਸ ਕਾਰਨ ਉਹਨਾਂ ਦੇ ਆਸ਼ਰਿਤ ਸੜਕਾਂ ਤੇ ਰੁੱਲਣ ਲਈ ਮਜਬੂਰ ਹੋ ਰਹੇ ਹਨ।

ਰੋਸ ਪ੍ਰਦਰਸ਼ਨ ਦੌਰਾਨ 19 ਸਾਲਾ ਤੋਂ ਕੀਤੇ ਜਾ ਰਹੇ ਸ਼ੋਸ਼ਣ ਨੂੰ ਲੋਕਾਂ ਵਿੱਚ ਪ੍ਰਚਾਰਿਆ ਜਾਵੇਗਾ ਅਤੇ ਪੰਜਾਬ ਸਰਕਾਰ ਦਾ ਇਹ ਪੱਖ ਰੈਲੀ ਦੌਰਾਨ ਆਮ ਲੋਕਾਂ ਸਾਹਮਣੇ ਉਜਾਗਰ ਕਰਕੇ ਕੰਪਿਊਟਰ ਅਧਿਆਪਕ ਵਿਰੋਧੀ ਪੰਜਾਬ ਸਰਕਾਰ ਦੇ ਚਿਹਰੇ ਨੂੰ ਪੇਸ਼ ਕੀਤਾ ਜਾਵੇਗਾ। ਜੇਕਰ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਦੇ ਵਿਧਾਇਕਾਂ, ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦਾ ਹਰ ਮੰਚ ਤੇ ਵਿਰੋਧ ਕੀਤਾ ਜਾਵੇਗਾ, ਜਿਸ ਲਈ ਪੂਰੀ ਤਰਾਂ ਪੰਜਾਬ ਸਰਕਾਰ ਦੀ ਜਿੰਮੇਵਾਰ ਹੋਵੇਗੀ।

 

Leave a Reply

Your email address will not be published. Required fields are marked *