All Latest News

ਜੇਕਰ ਤੁਹਾਨੂੰ ਵੀ ਹੈ ਸ਼ੂਗਰ ਦੀ ਸਮੱਸਿਆ, ਤਾਂ ਇੰਝ ਕਰੋ ਬਚਾਅ, ਰਹੋਗੇ ਤੰਦਰੁਸਤ

 

ਵਿਸ਼ਵ ਸ਼ੂਗਰ ਦਿਵਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੋਨੀਆ ਨੇ ਦੱਸਿਆ ਕਿ ਹਰੇਕ ਸਾਲ ਮਿਤੀ 14 ਨਵੰਬਰ ਨੂੰ ਵਿਸ਼ਵ ਸ਼ੂਗਰ ਦਿਵਸ’ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਸ਼ੂਗਰ ਦੀ ਬਿਮਾਰੀ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਹੈ।

ਡਾ. ਸੋਨੀਆ ਨੇ ਦੱਸਿਆ ਕਿ ਸ਼ੂਗਰ ਦੀ ਬਿਮਾਰੀ ਬਾਰੇ ਖ਼ੂਨ ਵਿੱਚ ਸ਼ੂਗਰ ਦੀ ਮਾਤਰਾ ਤੋਂ ਪਤਾ ਲਗਾਇਆ ਜਾ ਸਕਦਾ ਹੈ ਜੋ ਕਿ ਖਾਲ੍ਹੀ ਪੇਟ ਸ਼ੂਗਰ ਦੀ ਮਾਤਰਾ <126mg/dl, ਖਾਣਾ ਖਾਣ ਤੋਂ 2 ਘੰਟੇ ਬਾਅਦ >200mg/dl ਹੁੰਦੀ ਹੈ। ਸ਼ੂਗਰ ਦੋ ਪ੍ਰਕਾਰ ਦੀ ਹੁੰਦੀ ਹੈ।

ਟਾਇਪ 1 ਸ਼ੂਗਰ ਜ਼ਿਆਦਾਤਰ ਜਨਮ ਤੋਂ ਹੁੰਦੀ ਹੈ, ਜਦੋਂ ਕਿ ਟਾਇਪ 2 ਸ਼ੂਗਰ ਦਾ ਕਾਰਨ ਮਾੜੀ ਜੀਵਨਸ਼ੈਲੀ ਹੈ। ਟਾਈਪ 2 ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਸ ਦੇ ਮੁੱਖ ਕਾਰਨਾਂ ਵਿੱਚ ਮੋਟਾਪਾ, ਕਸਰਤ ਘੱਟ ਕਰਨਾ, ਗੈਰ-ਸੰਤੁਲਿਤ ਭੋਜਨ, ਤਣਾਅ ਅਤੇ ਪਰਿਵਾਰਕ ਇਤਿਹਾਸ ਸ਼ਾਮਲ ਹਨ।

ਇਸ ਲਈ ਜ਼ਰੂਰੀ ਹੈ ਸੁੰਤਲਿਤ ਭੋਜਨ ਦੀ ਵਰਤੋਂ ਕੀਤੀ ਜਾਵੇ। ਘਿਓ, ਤੇਲ, ਮੈਦਾ ਤੇ ਚੀਨੀ ਦੀ ਵਰਤੋਂ ਘੱਟ ਕਰੋ। ਬਾਹਰੀ ਡੱਬਾਬੰਦ ਭੋਜਨ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ। ਇਸਦੇ ਨਾਲ ਹੀ ਹਰ ਰੋਜ਼ ਘੱਟ ਤੋਂ ਘੱਟ ਅੱਧਾ ਘੰਟਾ ਕਸਰਤ ਵੀ ਕਰਨੀ ਚਾਹੀਦੀ ਹੈ।

ਸਾਨੂੰ ਸ਼ੂਗਰ ਰੋਗ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਸ਼ੂਗਰ ਨੂੰ ਕੰਟਰੋਲ ਕਰਕੇ ਮੌਤ ਦੇ ਖਤਰੇ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤਮੰਦ ਖੁਰਾਕਾਂ ਨਾਲ ਸ਼ੂਗਰ ਨੂੰ ਨਿਯੰਤਰਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰ ਨੂੰ ਨਿਯਮਤ ਰੱਖਣਾ, ਨਿਯਮਿਤ ਤੌਰ ‘ਤੇ ਕਸਰਤ ਕਰਨਾ, ਚੰਗੀ ਨੀਂਦ ਲੈਣਾ ਅਤੇ ਰੋਟੀ, ਪਾਸਤਾ, ਜੰਕ ਅਤੇ ਪ੍ਰੋਸੈਸਡ ਭੋਜਨ ਵਿਚ ਰਿਫਾਇੰਡ ਦੀ ਵਰਤੋਂ ਨਾ ਕਰਨਾ ਅਤੇ ਇਸਦੇ ਨਾਲ ਹੀ ਆਹਾਰ ਵਿਚ ਤਾਜ਼ੇ ਫਲਾਂ, ਸਬਜ਼ੀਆਂ, ਦਾਲਾਂ, ਨਟਸ ਨੂੰ ਸ਼ਾਮਲ ਕਰਨਾ, ਸ਼ੂਗਰ ਕੰਟਰੋਲ ਕਰਨ ਦੇ ਕੁਝ ਪ੍ਰਭਾਵਸ਼ਾਲੀ ਤਰੀਕੇ ਹਨ।

ਸ਼ੂਗਰ ਦੀ ਬਿਮਾਰੀ ਦੇ ਲੱਛਣ

– ਵਾਰ-ਵਾਰ ਪਿਸ਼ਾਬ ਆਉਣਾ
– ਵਾਰ-ਵਾਰ ਪਿਆਸ ਲੱਗਣਾ
– ਥਕਾਵਟ ਅਤੇ ਕਮਜ਼ੋਰੀ ਹੋਣਾ
– ਵਾਰ-ਵਾਰ ਲਾਗ (ਇਨਫੈਕਸ਼ਨ) ਹੋਣਾ
– ਜ਼ਖਮ ਦਾ ਦੇਰੀ ਨਾਲ ਠੀਕ ਹੋਣਾ

ਸ਼ੂਗਰ ਦੀ ਬਿਮਾਰੀ ਤੋਂ ਬਚਾਅ

– ਘਿਉ, ਤੇਲ, ਮੈਦਾ ਤੇ ਚੀਨੀ ਦੀ ਵਰਤੋਂ ਘੱਟ ਕਰੋ।
– ਰੋਜ਼ਾਨਾ ਅੱਧਾ ਘੰਟਾ ਸੈਰ ਕਰੋ ਅਤੇ ਹਫ਼ਤੇ ਵਿੱਚ ਘੱਟੋ-ਘੱਟ 5 ਦਿਨ ਕਸਰਤ ਕਰੋ।
– ਰੋਜ਼ਾਨਾ ਜ਼ਿਆਦਾ ਫ਼ਲ ਅਤੇ ਸਬਜ਼ੀਆਂ ਦਾ ਸੇਵਨ ਕਰੋ।
– ਬੀੜੀ-ਸਿਗਰੇਟ ਦੀ ਵਰਤੋਂ ਨਾ ਕਰੋ।
– ਆਪਣੇ ਸਰੀਰ ਦਾ ਵਜ਼ਨ ਸੰਤੁਲਿਤ ਕਰੋ।
– ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਆਪਣੇ ਸ਼ੂਗਰ ਲੈਵਲ, ਖ਼ੂਨ ਦਾ ਦੌਰਾ
– (ਬਲੱਡਪ੍ਰੈਸ਼ਰ) ਅਤੇ ਕੌਲੈਸਟਰੋਲ ਦੀ ਨਿਯਮਿਤ ਜਾਂਚ ਕਰਵਾਓ।

 

Leave a Reply

Your email address will not be published. Required fields are marked *