Delhi News: ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ
ਪੰਜਾਬ ਨੈੱਟਵਰਕ, ਚੰਡੀਗੜ੍ਹ
ਸਕੂਲਾਂ ਨੂੰ ਬੰਦ ਕਰਨ ਦੇ ਫ਼ੈਸਲੇ ਤੋਂ ਬਾਅਦ ਦਿੱਲੀ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦਾ ਫ਼ੈਸਲਾ ਕੀਤਾ ਗਿਆ ਹੈ। ਸੀਐੱਮ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ।
ਦਰਅਸਲ, ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦਾ ਫ਼ੈਸਲਾ ਕੀਤਾ ਹੈ।
ਉਨ੍ਹਾਂ ਨੇ ਲਿਖਿਆ ਕਿ, ਦਿੱਲੀ ਨਗਰ ਨਿਗਮ ਦਫ਼ਤਰਾਂ ਦਾ ਸਮਾਂ ਸਵੇਰੇ 8:30 ਤੋਂ ਸ਼ਾਮ 5 ਵਜੇ ਤੱਕ ਹੋਵੇਗਾ, ਜਦੋਂਕਿ ਕੇਂਦਰ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5:30 ਵਜੇ ਤੱਕ ਅਤੇ ਦਿੱਲੀ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਹੋਵੇਗਾ।
To reduce traffic congestion and associated pollution, Govt offices across Delhi will be following staggered timings:
1. Municipal Corporation of Delhi: 8:30am to 5pm
2. Central Govt: 9am to 5:30pm
3. Delhi Govt: 10am to 6:30pm— Atishi (@AtishiAAP) November 15, 2024