IMD Alert: ਪੰਜਾਬ ਸਮੇਤ 6 ਰਾਜਾਂ ‘ਚ ਬਾਰਿਸ਼ ਦੀ ਚੇਤਾਵਨੀ! ਸੰਘਣੀ ਧੁੰਦ ਕਾਰਨ ਦਿੱਲੀ ਦੇ ਦਫ਼ਤਰਾਂ ਦਾ ਸਮਾਂ ਬਦਲਿਆ, ਸਕੂਲ ਬੰਦ
IMD Alert: ਮੌਸਮ ਵਿਭਾਗ ਨੇ 20 ਨਵੰਬਰ ਤੱਕ ਕੁਝ ਰਾਜਾਂ ਵਿੱਚ ਮੀਂਹ ਦਾ ਅਲਰਟ ਵੀ ਦਿੱਤਾ
ਪੰਜਾਬ ਨੈੱਟਵਰਕ, ਚੰਡੀਗੜ੍ਹ-
IMD Alert: ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਮੱਧ ਪ੍ਰਦੇਸ਼ ਸਮੇਤ ਪੂਰੇ ਉੱਤਰ ਭਾਰਤ ਵਿੱਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ‘ਚ ਬਰਫਬਾਰੀ ਕਾਰਨ ਠੰਡ ਵੀ ਵਧ ਗਈ ਹੈ।
ਮੌਸਮ ਵਿਭਾਗ ਨੇ ਅਗਲੇ ਹਫ਼ਤੇ ਠੰਢ ਹੋਰ ਵਧਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 20 ਨਵੰਬਰ ਤੱਕ ਕੁਝ ਰਾਜਾਂ ਵਿੱਚ ਮੀਂਹ ਦਾ ਅਲਰਟ ਵੀ ਦਿੱਤਾ ਹੈ।
20 ਨਵੰਬਰ ਤੱਕ ਪੰਜਾਬ, ਹਰਿਆਣਾ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ, ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਸਿੱਕਮ ਤੱਕ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ।
ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਲੱਦਾਖ, ਉੱਤਰੀ ਪੰਜਾਬ ਦੇ ਕੁਝ ਇਲਾਕਿਆਂ ‘ਚ ਚੰਗੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਹੋਰ ਸੂਬਿਆਂ ‘ਚ ਸੀਤ ਲਹਿਰ ਵਧ ਸਕਦੀ ਹੈ।
ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ
ਰਾਜਧਾਨੀ ਦਿੱਲੀ ਵਿੱਚ ਵੀ ਹੁਣ ਧੁੰਦ ਫੈਲਣੀ ਸ਼ੁਰੂ ਹੋ ਗਈ ਹੈ। ਅੱਜ ਵੀ ਦਿੱਲੀ ਵਿੱਚ ਸੰਘਣੀ ਧੁੰਦ ਹੈ ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਏਅਰ ਕੁਆਲਿਟੀ ਇੰਡੈਕਸ (AQI) ਵੀ 407 ਹੈ। 15 ਤੋਂ ਵੱਧ ਖੇਤਰਾਂ ਵਿੱਚ 400 ਤੋਂ ਵੱਧ AQI ਨਾਲ ਹਵਾ ਜ਼ਹਿਰੀਲੀ ਹੈ। ਧੁੰਦ ਦੇ ਨਾਲ-ਨਾਲ ਧੂੰਏਂ ਦੀ ਚਾਦਰ ਕਾਰਨ ਵਿਜ਼ੀਬਿਲਟੀ ਵੀ ਘੱਟ ਹੈ।
ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਟ੍ਰੈਫਿਕ, ਭੀੜ-ਭੜੱਕੇ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ। ਦਿੱਲੀ ਨਗਰ ਨਿਗਮ ਦੇ ਕਰਮਚਾਰੀ ਸਵੇਰੇ 8:30 ਵਜੇ ਤੋਂ ਸ਼ਾਮ 5 ਵਜੇ ਤੱਕ ਦਫ਼ਤਰ ਆਉਣਗੇ।
ਕੇਂਦਰੀ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5:30 ਵਜੇ ਤੱਕ ਕੰਮ ਕਰਨਗੇ। ਦਿੱਲੀ ਸਰਕਾਰ ਦੇ ਦਫ਼ਤਰ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਖੁੱਲ੍ਹੇ ਰਹਿਣਗੇ।