All Latest NewsGeneralNews FlashPoliticsPunjab NewsTOP STORIES

ਵੱਡੀ ਖ਼ਬਰ: ਪੰਜਾਬ ਦੀਆਂ 5 ਵਿਧਾਨ ਸਭਾ ਸੀਟਾਂ ‘ਤੇ ਹੋਣਗੀਆਂ ਜ਼ਿਮਨੀ ਚੋਣਾਂ, ਪੜ੍ਹੋ ਪੂਰੀ ਖ਼ਬਰ

 

ਚੰਡੀਗੜ੍ਹ

ਲੋਕ ਸਭਾ ਸੀਟਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਪੰਜਾਬ ’ਚ ਅਗਲੇ 6 ਮਹੀਨਿਆਂ ਦੇ ਅੰਦਰ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤ ਲਈ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ ਹੁਣ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਦਿੱਤਾ ਜਾਵੇਗਾ। ਇਹ ਸੀਟ ਇਸ ਸਮੇਂ ਆਮ ਆਦਮੀ ਪਾਰਟੀ ਦੇ ਕੋਲ ਹੈ।

ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਨੂੰ ਜਿੱਤ ਲਿਆ ਹੈ। ਗਿੱਦੜਬਾਹਾ ਸੀਟ ਇਸ ਸਮੇਂ ਕਾਂਗਰਸ ਦੇ ਕੋਲ ਹੈ।

ਡੇਰਾ ਬਾਬਾ ਨਾਨਕ ਤੋਂ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਲਈ ਹੈ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖ਼ਾਲੀ ਐਲਾਨ ਦਿੱਤਾ ਜਾਵੇਗਾ। ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਗਏ ਹਨ। ਅਜਿਹੀ ਹਾਲਤ ’ਚ ਚੱਬੇਵਾਲ ਵਿਧਾਨ ਸਭਾ ਸੀਟ ’ਤੇ ਵੀ ਚੋਣ ਕਮਿਸ਼ਨ ਨੂੰ ਉਪ-ਚੋਣ ਕਰਵਾਉਣੀ ਪਵੇਗੀ।

ਜਲੰਧਰ ਪੱਛਮੀ ਵਿਧਾਨ ਸਭਾ ਸੀਟ ਨੂੰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਾਲੀ ਐਲਾਨ ਕਰ ਚੁੱਕੇ ਹਨ ਕਿਉਂਕਿ ਵਿਧਾਇਕ ਸ਼ੀਤਲ ਅੰਗੁਰਾਲ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਸੀ। ਇਸ ਸੀਟ ਨੂੰ ਖ਼ਾਲੀ ਐਲਾਨਣ ਪਿੱਛੋਂ ਇਥੇ ਵੀ ਜ਼ਿਮਨੀ ਚੋਣ ਕਰਵਾਉਣ ਦਾ ਰਾਹ ਸਾਫ਼ ਹੋ ਗਿਆ ਹੈ। ਖ਼ਬਰ ਸ੍ਰੋਤ’- ਜਗਬਾਣੀ

 

Leave a Reply

Your email address will not be published. Required fields are marked *