Big Breaking: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ‘ਤੇ ਬੈਠਣ ਦਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ ਤੇ ਬੈਠਣ ਦਾ ਐਲਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਵੱਲੋਂ ਕੀਤਾ ਗਿਆ ਹੈ।
ਉਨ੍ਹਾਂ ਵਲੋਂ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਹੀ ਅਤੇ ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ, ਉਹ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ ਤੇ ਬੈਠਣ ਜਾ ਰਹੇ ਹਨ।
ਇਸ ਦੇ ਨਾਲ ਹੀ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ, ਉਹ 12 ਮੁੱਖ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ ਤੇ ਮੋਰਚਾ ਲਗਾ ਕੇ ਪ੍ਰਦਰਸ਼ਨ ਕਰ ਰਹੇ ਹਨ, ਪਰ ਕੇਂਦਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ।